ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਦਾ 7 ਮਾਰਚ ਨੂੰ ਫਰੀਦਕੋਟ ਵਿਖੇ ਰੋਸ ਮਾਰਚ
ਕੋਟਕਪੂਰਾ, 05 ਮਈ (ਹਿ. ਸ.)। ਪੰਜਾਬ ਦੀਆਂ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ
ਕੋਟਕਪੂਰਾ


ਕੋਟਕਪੂਰਾ, 05 ਮਈ (ਹਿ. ਸ.)। ਪੰਜਾਬ ਦੀਆਂ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ 15 ਅਪ੍ਰੈਲ ਤੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ’ਤੇ ਚੱਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਫਰੀਦਕੋਟ ਤੋਂ ਯੂਨੀਅਨ ਦੇਐਗਜ਼ੇਕਟਿਵ ਮੈਂਬਰ ਜਸਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਅਦਾਰਿਆਂ ਵਿੱਚ 1 ਜੁਲਾਈ 2021 ਤੋਂ ਛੇਵਾਂ ਤਨਖਾਹ ਕਮਿਸ਼ਨ ਲਾਗੂ ਹੋ ਚੁੱਕਾ ਹੈ। ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ 14 ਮਾਰਚ ਨੂੰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਪੇਅ ਕਮਿਸ਼ਨ ਦੀ ਫਾਇਲ ਨੂੰ ਸਿਧਾਂਤਕ ਮੰਨਜੂਰੀ ਦਿੰਦੇ ਹੋਏ ਜਲਦ ਲਾਗੂ ਕਰਵਾਉਣ ਦਾ ਭਰੋਸਾ ਦਿਵਾਇਆ ਸੀ ਪਰ ਇਨਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਪੱਲੇ ਨਿਰਾਸ਼ਾ ਹੀ ਹੱਥ ਲੱਗੀ ਹੈ। ਇਸ ਲਈ ਪੰਜਾਬ ਦੀਆਂ ਸਾਰੀਆਂ ਖੇਤੀਬਾੜੀ ਬੈਂਕਾਂ ਦੇ ਮੁਲਾਜ਼ਮ ਛੇਵਾਂ ਪੇ-ਕਮਿਸ਼ਨ ਨਾ ਮਿਲਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਮਿਤੀ 07.05.2024 ਨੂੰ ਸੱਤਾਧਾਰੀ ਉਮੀਦਵਾਰ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਰਮਜੀਤ ਅਨਮੋਲ ਦੇ ਵਿਰੋਧ ਵਿੱਚ ਸਾਰੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੱੱਢਿਆ ਜਾਵੇਗਾ।

ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਹੈ ਕਿ ਤਕਰੀਬਨ ਸਾਰੇ ਹੀ ਹਲਕਿਆਂ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਮੰਤਰੀਆਂ, ਲੋਕ ਸਭਾ ਉਮੀਦਵਾਰਾਂ ਤੇ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ, ਪਰ ਇੰਨਾਂ ਸਮਾਂ ਬੀਤਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਰਕੇ ਮੁਲਾਜ਼ਮਾਂ ਵਿੱਚ ਬੁਹਤ ਰੋਸ ਪਾਇਆ ਜਾ ਰਿਹਾ ਹੈ। ਸੰਘਰਸ਼ ਨੂੰ ਹੋਰ ਤਿੱੱਖਾ ਕਰਦੇ ਹੋਏ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਸੱਤਾਧਾਰੀ ਪਾਰਟੀ ਦੇ ਲੋਕਸਭਾ ਉਮੀਦਵਾਰਾਂ ਦਾ ਘਿਰਾਓ ਕੀਤਾ ਜਾਵੇਗਾ। ਹਾੜੀ ਵਸੂਲੀ ਦਾ ਸੀਜ਼ਨ ਹੋਣ ਕਾਰਨ ਬੈਂਕ ਵਿੱਚ ਹੜਤਾਲ ਹੋਣ ਕਰਕੇ ਕਿਸਾਨਾਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ, ਜੇਕਰ ਹੜਤਾਲ ਨਹੀਂ ਖੁੱੱਲਦੀ ਤਾਂ ਬੈਂਕ ਨੇ ਲਗਭਗ 90 ਕਰੋੜ ਰੂਪੈ ਦੀ ਕਿਸ਼ਤ ਨਬਾਰਡ ਨੂੰ ਮੋੜਨੀ ਹੈ ਉਸ ਕਿਸ਼ਤ ਦਾ ਬੋਝ ਵੀ ਪੰਜਾਬ ਸਰਕਾਰ ਪਵੇਗਾ। ਇੱਥੇ ਜਿਕਰਯੋਗ ਹੈ ਕਿ ਪੇਅ ਕਮਿਸ਼ਨ ਦਾ ਵਿੱਤੀ ਬੋਝ ਪੰਜਾਬ ਸਰਕਾਰ ਦੇ ਖਜ਼ਾਨੇ ਉਪਰ ਨਹੀਂ ਪਵੇਗਾ। ਯੂਨੀਅਨ ਦੇ ਨੁਮਾਇੰਦਿਆਂ ਵੱੱਲੋਂ ਦੱੱਸਿਆ ਗਿਆ ਕਿ ਇਹ ਸੰਘਰਸ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande