ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, 05 ਮਈ (ਹਿ. ਸ.)। ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ ਅਤੇ ਡੇਂਗੂ ਸਮੇਤ ਹੋਰ ਵੈਕ
ਨਵਾਂਸ਼ਹਿਰ


ਨਵਾਂਸ਼ਹਿਰ, 05 ਮਈ (ਹਿ. ਸ.)। ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ ਅਤੇ ਡੇਂਗੂ ਸਮੇਤ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਇਨ੍ਹਾਂ ਬਿਮਾਰੀਆਂ ਬਾਰੇ ਵਿਆਪਕ ਚਰਚਾ ਕੀਤੀ ਗਈ, ਜਿਸ ਵਿੱਚ ਪਿਛਲੇ ਸਾਲਾਂ ਦੇ ਤੱਥਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਹੈਲਥ ਇੰਸਪੈਕਟਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਮਲੇਰੀਆ ਅਤੇ ਡੇਂਗੂ ਸਮੇਤ ਹੋਰ ਵੈਕਟਰ ਬੋਰਨ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਸਮੇਤ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਜਾਵੇ। ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਦੱਸਣ ਲਈ ਜਾਗਰੂਕਤਾ ਕੈਪ ਲਗਾਏ ਜਾਣ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਅਸੀਂ ਸਾਰੇ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਆਮ ਲੋਕਾਂ ਵਿੱਚ ਜਾਗਰੂਕਤਾ ਨਾਲ ਮੱਛਰਾਂ ਦੀ ਪੈਦਾਵਾਰ ਹੋਣ ਤੋਂ ਰੋਕੀਏ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਰੋਲ ਅਦਾ ਕਰੀਏ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਹੈਲਥ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਬਣਾਈਆਂ ਜਾਣ। ਇਸਦੇ ਦੇ ਨਾਲ ਹੀ ਲੋਕਾਂ ਨੂੰ ਬੁਖਾਰ ਹੋਣ 'ਤੇ ਨੇੜਲੇ ਸਰਕਾਰੀ ਹਸਪਤਾਲ ਵਿਚ ਜਾ ਕੇ ਡੇਂਗੂ ਤੇ ਚਿਕਨਗੁਨੀਆ ਦਾ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ 'ਤੇ ਕਾਬੂ ਪਾਉਣ ਲਈ ਮੱਛਰ ਦੀ ਪੈਦਾਇਸ਼ ਰੋਕਣਾ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਛੱਤਾਂ ਉਤੇ ਕਬਾੜ, ਟੁੱਟੇ ਪੁਰਾਣੇ ਭਾਂਡਿਆਂ, ਟਾਇਰਾਂ ਅਤੇ ਗਮਲਿਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ। ਟੈਂਕੀਆਂ, ਡਰੰਮਾਂ, ਘੜਿਆਂ ਅਤੇ ਹੋਰ ਪਾਣੀ ਨਾਲ ਭਰੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦਾ ਪ੍ਰਯੋਗ ਕਰੋ ਅਤੇ ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢਕਿਆ ਰਹੇ। ਹਫਤੇ ਵਿੱਚ ਇਕ ਵਾਰ ਕੂਲਰ ਜ਼ਰੂਰ ਸਾਫ ਕਰਕੇ ਸੁਕਾਓ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande