ਜੰਮੂ-ਕਸ਼ਮੀਰ ਦੇ ਪੁੰਛ 'ਚ ਤਲਾਸ਼ ਜਾਰੀ, ਸ਼ਨੀਵਾਰ ਸ਼ਾਮ ਅੱਤਵਾਦੀ ਹਮਲੇ 'ਚ ਜਵਾਨ ਹੋਇਆ ਸੀ ਸ਼ਹੀਦ
ਪੁੰਛ, 05 ਮਈ (ਹਿ.ਸ.)। ਸੁਰੱਖਿਆ ਬਲਾਂ ਨੇ ਐਤਵਾਰ ਨੂੰ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ।
05


ਪੁੰਛ, 05 ਮਈ (ਹਿ.ਸ.)। ਸੁਰੱਖਿਆ ਬਲਾਂ ਨੇ ਐਤਵਾਰ ਨੂੰ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ। ਜ਼ਿਲ੍ਹੇ ਦੇ ਸੂਰਨਕੋਟ ਇਲਾਕੇ 'ਚ ਸ਼ਨੀਵਾਰ ਸ਼ਾਮ ਨੂੰ ਏਅਰਫੋਰਸ ਦੇ ਕਾਫਲੇ 'ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ, ਜਦਕਿ ਚਾਰ ਹੋਰ ਜ਼ਖਮੀ ਹੋ ਗਏ। ਅੱਤਵਾਦੀਆਂ ਨੇ ਕਾਫਲੇ ਦੀਆਂ ਦੋ ਗੱਡੀਆਂ ਵਿੱਚੋਂ ਇੱਕ ਨੂੰ ਨਿਸ਼ਾਨਾ ਬਣਾਇਆ ਅਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ।

ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਦੀ ਭਾਲ ਲਈ ਐਤਵਾਰ ਨੂੰ ਤਲਾਸ਼ੀ ਮੁਹਿੰਮ ਚਲਾਈ ਗਈ। ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਹਨ ਅਤੇ ਹਰ ਖੇਤਰ 'ਚ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਹਮਲੇ 'ਚ ਜ਼ਖਮੀ ਹੋਏ ਜਵਾਨਾਂ ਨੂੰ ਤੁਰੰਤ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਜਵਾਨ ਨੇ ਦਮ ਤੋੜ ਦਿੱਤਾ। ਹੋਰ ਜ਼ਖਮੀ ਫੌਜੀਆਂ ਦਾ ਇਲਾਜ ਚੱਲ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande