ਉੱਤਰ ਪ੍ਰਦੇਸ਼ ਦੀ ਅਮੇਠੀ ਅਤੇ ਰਾਏਬਰੇਲੀ ਸੀਟ ਲਈ ਕਾਂਗਰਸ ਪਾਰਟੀ ਦੇ ਅਬਜ਼ਰਵਰ ਨਿਯੁਕਤ
ਨਵੀਂ ਦਿੱਲੀ, 06 ਮਈ (ਹਿ.ਸ.)। ਕਾਂਗਰਸ ਪਾਰਟੀ ਨੇ ਅੱਜ ਉੱਤਰ ਪ੍ਰਦੇਸ਼ ਦੀਆਂ ਅਮੇਠੀ ਅਤੇ ਰਾਏਬਰੇਲੀ ਸੀਟਾਂ ਲਈ ਪਾਰਟੀ ਅ
28


28


ਨਵੀਂ ਦਿੱਲੀ, 06 ਮਈ (ਹਿ.ਸ.)। ਕਾਂਗਰਸ ਪਾਰਟੀ ਨੇ ਅੱਜ ਉੱਤਰ ਪ੍ਰਦੇਸ਼ ਦੀਆਂ ਅਮੇਠੀ ਅਤੇ ਰਾਏਬਰੇਲੀ ਸੀਟਾਂ ਲਈ ਪਾਰਟੀ ਅਬਜ਼ਰਵਰ ਨਿਯੁਕਤ ਕੀਤੇ ਹਨ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਰਾਏਬਰੇਲੀ ਸੀਟ ਦਾ ਅਬਜ਼ਰਵਰ ਬਣਾਇਆ ਗਿਆ ਹੈ ਜਦਕਿ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਅਮੇਠੀ ਸੀਟ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ, ਜਦਕਿ ਅਮੇਠੀ ਤੋਂ ਕਾਂਗਰਸ ਨੇ ਗਾਂਧੀ ਪਰਿਵਾਰ ਦੇ ਕਰੀਬੀ ਕਿਸ਼ੋਰੀ ਲਾਲ ਸ਼ਰਮਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਾਹੁਲ ਗਾਂਧੀ ਪਹਿਲੀ ਵਾਰ ਰਾਏਬਰੇਲੀ ਸੀਟ ਤੋਂ ਚੋਣ ਲੜ ਰਹੇ ਹਨ। 1999 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗਾਂਧੀ ਪਰਿਵਾਰ ਦਾ ਕੋਈ ਮੈਂਬਰ ਅਮੇਠੀ ਸੀਟ ਤੋਂ ਚੋਣ ਨਹੀਂ ਲੜ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande