ਸਿਵਲ ਸਰਜਨ ਨੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਪ੍ਰਬੰਧਾਂ ਦੀ ਕੀਤੀ ਜਾਂਚ
ਨਵਾਂਸ਼ਹਿਰ, 06 ਮਈ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗ
ਨਵਾਂਸ਼ਹਿਰ


ਨਵਾਂਸ਼ਹਿਰ, 06 ਮਈ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ਼, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੇ ਐਮਰਜੈਂਸੀ ਵਾਰਡ ਤੇ ਓ.ਪੀ.ਡੀ. ਸਮੇਤ ਵੱਖ-ਵੱਖ ਵਾਰਡਾਂ ਵਿਖੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿੱਚ ਮੈਡੀਕਲ ਸਾਜੋ-ਸਮਾਨ ਦੀ ਚੈਕਿੰਗ ਵੀ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ਼, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਿਵਲ ਸੰਸਥਾ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਹਸਪਤਾਲ ਵਿਚ ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande