ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਂਚੀ 'ਚ ਮੰਤਰੀ ਆਲਮਗੀਰ ਦੇ ਨਿੱਜੀ ਸਕੱਤਰ ਦੇ ਨੌਕਰ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ ਬਰਾਮਦ
ਰਾਂਚੀ, 06 ਮਈ (ਹਿ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਵੱਡੀ ਕਾ
09


ਰਾਂਚੀ, 06 ਮਈ (ਹਿ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਗ੍ਰਿਫਤਾਰ ਕੀਤੇ ਜਾ ਚੁੱਕੇ ਇੰਜੀਨੀਅਰ ਵਰਿੰਦਰ ਰਾਮ ਦੇ ਮਾਮਲੇ 'ਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਈਡੀ ਨੇ ਝਾਰਖੰਡ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਇੰਜੀਨੀਅਰ ਵਰਿੰਦਰ ਰਾਮ ਨੂੰ ਫਰਵਰੀ 2023 ਵਿੱਚ ਕੁਝ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਈਡੀ ਦੀ ਟੀਮ ਨੇ ਰਾਂਚੀ ਦੇ ਸੈਲ ਸਿਟੀ ਸਮੇਤ ਕੁੱਲ ਨੌਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇੱਕ ਟੀਮ ਸੇਲ ਸਿਟੀ ਵਿੱਚ ਸੜਕ ਨਿਰਮਾਣ ਵਿਭਾਗ ਦੇ ਇੰਜੀਨੀਅਰ ਵਿਕਾਸ ਕੁਮਾਰ ਦੇ ਟਿਕਾਣੇ ਦੀ ਤਲਾਸ਼ੀ ਕਰ ਰਹੀ ਹੈ। ਦੂਜੀ ਟੀਮ ਨੇ ਬਰਿਆਤੂ, ਮੋਰਹਾਬਾਦੀ ਅਤੇ ਬੋੜੀਆ ਖੇਤਰਾਂ ਵਿੱਚ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਈਡੀ ਨੇ ਕੁਝ ਹੋਰ ਸਿਆਸਤਦਾਨਾਂ ਅਤੇ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande