ਭਾਰਤੀ ਫੌਜ ਨੇ ਦੋ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ, 20 ਲੱਖ ਰੁਪਏ ਦੇ ਇਨਾਮ ਦਾ ਐਲਾਨ
ਜੰਮੂ, 06 ਮਈ (ਹਿ.ਸ.)। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਭਾਰਤੀ ਹਵਾਈ ਫੌਜ (ਆਈਏਐਫ) ਦੇ ਕਾਫਲੇ 'ਤੇ ਹਮਲਾ ਕਰਨ ਵਾਲੇ
19


ਜੰਮੂ, 06 ਮਈ (ਹਿ.ਸ.)। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਭਾਰਤੀ ਹਵਾਈ ਫੌਜ (ਆਈਏਐਫ) ਦੇ ਕਾਫਲੇ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਸੋਮਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ। ਭਾਰਤੀ ਫੌਜ ਨੇ ਦੋ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ 'ਤੇ 20 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਪੁੰਛ ਜ਼ਿਲ੍ਹੇ 'ਚ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਹਮਲਾ ਵਿਦੇਸ਼ੀ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਬੂ ਹਮਜ਼ਾ ਦੀ ਅਗਵਾਈ ਵਾਲੇ ਅੱਤਵਾਦੀਆਂ ਦੇ ਇਕ ਸਮੂਹ ਨੇ ਕੀਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਏਕੇ ਅਸਾਲਟ ਰਾਈਫਲਾਂ ਤੋਂ ਇਲਾਵਾ, ਅੱਤਵਾਦੀਆਂ ਨੇ ਯੂਐਸ-ਨਿਰਮਿਤ ਐਮ4 ਕਾਰਬਾਈਨਾਂ ਅਤੇ ਸਟੀਲ ਦੀਆਂ ਗੋਲੀਆਂ ਦੀ ਵੀ ਵਰਤੋਂ ਕੀਤੀ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ 'ਚ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ, ਜਦਕਿ ਚਾਰ ਹੋਰ ਜ਼ਖਮੀ ਹੋ ਗਏ ਸਨ। ਸੋਮਵਾਰ ਨੂੰ ਵੀ ਹਸਪਤਾਲ 'ਚ ਜ਼ਖਮੀ ਜਵਾਨਾਂ ਦਾ ਇਲਾਜ ਜਾਰੀ ਹੈ। ਅੱਤਵਾਦੀਆਂ ਨੇ ਕਾਫਲੇ ਦੀਆਂ ਦੋ ਗੱਡੀਆਂ ਵਿੱਚੋਂ ਇੱਕ ਨੂੰ ਨਿਸ਼ਾਨਾ ਬਣਾਇਆ ਅਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ।

ਅੱਤਵਾਦੀਆਂ ਦੀ ਭਾਲ ਲਈ ਆਪਰੇਸ਼ਨ ਸੋਮਵਾਰ ਨੂੰ ਵੀ ਜਾਰੀ ਰਿਹਾ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਹਨ ਅਤੇ ਹਰ ਖੇਤਰ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਸੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande