ਖੜਗੇ ਨੇ ਗਠਜੋੜ ਨੇਤਾਵਾਂ ਨੂੰ ਪੱਤਰ ਲਿਖ ਕੇ ਕਮਿਸ਼ਨ 'ਤੇ ਖੜ੍ਹੇ ਕੀਤੇ ਸਵਾਲ
ਨਵੀਂ ਦਿੱਲੀ, 07 ਮਈ (ਹਿ.ਸ.)। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਹਿਲੇ ਅਤੇ ਦੂਜੇ ਪੜਾਅ ਦੀ ਵੋਟਿੰਗ ਤੋਂ ਬਾਅਦ ਅੰ
24


ਨਵੀਂ ਦਿੱਲੀ, 07 ਮਈ (ਹਿ.ਸ.)। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਹਿਲੇ ਅਤੇ ਦੂਜੇ ਪੜਾਅ ਦੀ ਵੋਟਿੰਗ ਤੋਂ ਬਾਅਦ ਅੰਕੜੇ ਜਾਰੀ ਕਰਨ 'ਚ ਦੇਰੀ ਨੂੰ ਲੈ ਕੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ 'ਤੇ ਸ਼ੱਕ ਜਤਾਇਆ ਹੈ। ਇਸ ਦੇ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਖੜਗੇ ਨੇ ਇੰਡੀ ਗਠਜੋੜ ਦੇ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕੱਠੇ ਹੋ ਕੇ ਅਜਿਹੀਆਂ ਬੇਨਿਯਮੀਆਂ ਖਿਲਾਫ ਆਵਾਜ਼ ਉਠਾਉਣ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇੰਡੀ ਗਠਜੋੜ 'ਚ ਸ਼ਾਮਲ ਪਾਰਟੀਆਂ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਪਹਿਲੇ ਅਤੇ ਦੂਜੇ ਪੜਾਅ ਲਈ ਵੋਟਿੰਗ ਦੇ ਅੰਤਿਮ ਪ੍ਰਤੀਸ਼ਤਤਾ ਆਉਣ ਚ ਦੇਰੀ ਹੋਈ ਹੈ। ਉਨ੍ਹਾਂ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਇਹ ਵੀ ਲਿਖਿਆ ਹੈ ਕਿ ਤੀਜੇ ਪੜਾਅ ਲਈ ਵੋਟਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ, ਇਹ ਚਿੰਤਾਜਨਕ ਗੱਲ ਹੈ।

ਖੜਗੇ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਇਕ ਅਜਿਹੀ ਸੰਸਥਾ ਹੈ, ਜਿਸ ਨੂੰ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਬਣਾਇਆ ਗਿਆ ਹੈ, ਪਰ ਇਹ ਸਾਰੀਆਂ ਚੀਜ਼ਾਂ ਚੋਣ ਕਮਿਸ਼ਨ ਦੇ ਕੰਮ ਕਰਨ ਦੇ ਤਰੀਕੇ 'ਤੇ ਡੂੰਘੇ ਸ਼ੰਕੇ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਹੈ ਕਿ ਵੋਟਾਂ ਪ੍ਰਤੀਸ਼ਤਤਾ ਅਤ। ਹਰੇਕ ਪੋਲਿੰਗ ਸਟੇਸ਼ਨ 'ਤੇ ਪਈਆਂ ਵੋਟਾਂ ਬਾਰੇ ਜਾਣਕਾਰੀ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਦੇਣੀ ਚਾਹੀਦੀ ਹੈ। ਖੜਗੇ ਨੇ ਕਿਹਾ ਕਿ ਚੋਣ ਕਮਿਸ਼ਨ ਤੋਂ ਜੋ ਆਖਰੀ ਦੋ ਪੜਾਵਾਂ ਦੀ ਵੋਟਿੰਗ ਦੇ ਅੰਕੜੇ ਸਾਹਮਣੇ ਆਏ ਹਨ, ਉਸ ਵਿੱਚ ਕਈ ਅਹਿਮ ਜਾਣਕਾਰੀਆਂ ਨਹੀਂ ਦਿੱਤੀਆਂ ਹਨ। ਦੋ ਪੜਾਵਾਂ ਦੀ ਵੋਟਿੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਦੋ ਦਿਨਾਂ ਬਾਅਦ ਕੁੱਲ ਵੋਟ ਪ੍ਰਤੀਸ਼ਤਤਾ ਦਾ ਅੰਕੜਾ ਜਾਰੀ ਕੀਤਾ ਸੀ। ਇਸ ਕੰਮ ਵਿੱਚ ਦੇਰੀ ਕਿਉਂ ਹੋਈ ਇਸ ਬਾਰੇ ਚੋਣ ਕਮਿਸ਼ਨ ਨੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande