ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਹੋਣਗੇ ਕਾਂਗਰਸ ਦੇ ਉਮੀਦਵਾਰ
ਨਵੀਂ ਦਿੱਲੀ, 07 ਮਈ (ਹਿ.ਸ.)। ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਹ
31


ਨਵੀਂ ਦਿੱਲੀ, 07 ਮਈ (ਹਿ.ਸ.)। ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਹੋਣਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ। ਕਾਂਗਰਸ ਪਾਰਟੀ ਨੇ ਵੀ ਅੱਜ (ਮੰਗਲਵਾਰ) ਉਨ੍ਹਾਂ ਦੇ ਨਾਮ ਦਾ ਰਸਮੀ ਐਲਾਨ ਕਰ ਦਿੱਤਾ।

ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸੁਖਬੀਰ ਬਾਦਲ ਨੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 1,98,850 ਵੋਟਾਂ ਨਾਲ ਹਰਾਇਆ ਸੀ। 2019 'ਚ ਸੁਖਬੀਰ ਤੋਂ ਹਾਰ ਦਾ ਸਾਹਮਣਾ ਕਰਨ ਵਾਲੇ ਸ਼ੇਰ ਸਿੰਘ ਘੁਬਾਇਆ ਨੇ 2014 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਜਿੱਤ ਹਾਸਲ ਕੀਤੀ ਸੀ। ਸ਼ੇਰ ਸਿੰਘ ਨੇ 2014 ਵਿੱਚ ਕਾਂਗਰਸ ਦੇ ਸੁਨੀਲ ਜਾਖੜ ਨੂੰ ਹਰਾਇਆ ਸੀ। 1998 ਤੋਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ 'ਤੇ ਆਪਣਾ ਦਬਦਬਾ ਕਾਇਮ ਰੱਖਿਆ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande