ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ, ਕੱਚਾ ਤੇਲ 83 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ
ਨਵੀਂ ਦਿੱਲੀ, 08 ਮਈ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਰੁਕਦਾ ਨਜ਼ਰ ਨਹੀਂ ਆ
07


ਨਵੀਂ ਦਿੱਲੀ, 08 ਮਈ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਬ੍ਰੈਂਟ ਕਰੂਡ ਲਗਭਗ 83 ਡਾਲਰ ਅਤੇ ਡਬਲਯੂਟੀਆਈ ਕਰੂਡ ਲਗਭਗ 79 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ 'ਤੇ ਉਪਲਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਤੀਜੇ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.35 ਡਾਲਰ ਜਾਂ 0.42 ਫੀਸਦੀ ਦੀ ਗਿਰਾਵਟ ਨਾਲ 82.81 ਡਾਲਰ ਪ੍ਰਤੀ ਬੈਰਲ 'ਤੇ ਟ੍ਰੈਂਡ ਕਰ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.28 ਡਾਲਰ ਜਾਂ 0.36 ਫੀਸਦੀ ਡਿੱਗ ਕੇ 78.10 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande