ਨੁੱਕੜ ਨਾਟਕ ਰਾਹੀਂ ਹਲਕਾ ਬੱਲੂਆਣਾ ਦੇ ਵੋਟਰਾਂ ਨੂੰ ਵਿਸ਼ੇਸ਼ ਤੌਰ 'ਤੇ ਕੀਤਾ ਜਾਗਰੂਕ
ਬੱਲੂਆਣਾ 09 ਮਈ (ਹਿ. ਸ.)। ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ ਵਿਖੇ ਲੋਕ ਸਭਾ ਚੋਣਾਂ 2024
ਬੱਲੂਆਣਾ


ਬੱਲੂਆਣਾ 09 ਮਈ (ਹਿ. ਸ.)। ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸੁਖਬੀਰ ਕੌਰ ਅਤੇ ਬੀਡੀਪੀਓ ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸਤੀਸ਼ ਮਿਗਲਾਨੀ, ਅਭੀਜੀਤ ਵਧਵਾ ਸੀਐਚਟੀ, ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਨੁੱਕੜ ਨਾਟਕ ਰਾਹੀਂ ਪੇਸ਼ਕਾਰੀਆਂ ਕਰਕੇ ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੁਕ ਕੀਤਾ ਗਿਆ।

ਪਿੰਡ ਆਲਮਗੜ੍ਹ ਹਾਈ ਸਕੂਲ ਦੇ ਵਿਦਿਆਰਥੀਆਂ ਦੀ ਟੀਮ ਦੁਆਰਾ ਸੀਐਚਟੀ ਅਭੀਜੀਤ ਵਧਵਾ ਦੀ ਦੇਖਰੇਖ ਹੇਠ ਪਿੰਡ ਸ਼ੇਰੇਵਾਲਾ ਅਤੇ ਹੋਰਨਾਂ ਪਿੰਡਾਂ ਵਿੱਚ ਵੀ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਲਈ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਉਹਨਾਂ ਦੇ ਵੋਟ ਦੇ ਅਧਿਕਾਰ ਦੀ ਮਹੱਤਤਾ, ਨੌਜਵਾਨ ਪੀੜ੍ਹੀ ਨੂੰ ਵੋਟਾਂ ਦੇ ਹੱਕ ਪ੍ਰਤੀ, ਔਰਤ ਵੋਟਰਾਂ ਦੀ ਪ੍ਰਤੀਸ਼ਤਤਾ ਅਤੇ ਬਿਨ੍ਹਾਂ ਕਿਸੇ ਲਾਲਚ ਦੇ ਵੋਟ ਪਾਉਣ ਆਦਿ ਮੁੱਦਿਆਂ ਤੇ ਬਹੁਤ ਹੀ ਸੁਚੱਜੇ ਢੰਗ ਨਾਲ ਪੇਸ਼ਕਾਰੀ ਦਿੱਤੀ ਗਈ, ਜਿਸਦੀ ਪਿੰਡਵਾਸੀਆਂ ਅਤੇ ਆਮ ਜਨਤਾ ਨੇ ਖੁੱਲੇ ਦਿਲ ਨਾਲ ਪ੍ਰਸ਼ੰਸਾ ਵੀ ਕੀਤੀ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande