ਕੱਚਾ ਤੇਲ 84 ਡਾਲਰ ਪ੍ਰਤੀ ਬੈਰਲ ਦੇ ਨੇੜੇ, ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ
ਨਵੀਂ ਦਿੱਲੀ, 09 ਮਈ (ਹਿ. ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ
10


ਨਵੀਂ ਦਿੱਲੀ, 09 ਮਈ (ਹਿ. ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 84 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.34 ਡਾਲਰ ਜਾਂ 0.41 ਫੀਸਦੀ ਦੇ ਵਾਧੇ ਨਾਲ 83.92 ਡਾਲਰ ਪ੍ਰਤੀ ਬੈਰਲ 'ਤੇ ਚੱਲ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.42 ਡਾਲਰ ਜਾਂ 0.53 ਫੀਸਦੀ ਵਧ ਕੇ 79.41 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande