ਕੇਜਰੀਵਾਲ ਖਿਲਾਫ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ 'ਚ ਚਾਰਜਸ਼ੀਟ ਦਾਇਰ ਕਰੇਗੀ ਈਡੀ
ਨਵੀਂ ਦਿੱਲੀ, 09 ਮਈ (ਹਿ. ਸ.)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇ
31


ਨਵੀਂ ਦਿੱਲੀ, 09 ਮਈ (ਹਿ. ਸ.)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਖਿਲਾਫ ਚਾਰਜਸ਼ੀਟ ਦਾਇਰ ਕਰ ਸਕਦੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਮੁੱਖ ਮੰਤਰੀ ਕੇਜਰੀਵਾਲ ਦਾ ਨਾਮ ਚਾਰਜਸ਼ੀਟ ਵਿੱਚ ਹੋਵੇਗਾ। ਇਸ ਸਮੇਂ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਸੂਤਰਾਂ ਨੇ ਵੀਰਵਾਰ ਨੂੰ ਦਿੱਤੀ ਜਾਣਕਾਰੀ 'ਚ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ.) ਕਥਿਤ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 10 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਸਕਦੀ ਹੈ। ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਕੇਂਦਰੀ ਜਾਂਚ ਏਜੰਸੀ ਵੱਲੋਂ ਬੀਆਰਐਸ ਆਗੂ ਕੇ. ਕਵਿਤਾ ਦੇ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਜਾ ਸਕਦੀ ਹੈ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।

ਵਰਣਨਯੋਗ ਹੈ ਕਿ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande