ਗਲੋਬਲ ਬਾਜ਼ਾਰ ਤੋਂ ਮਿਲੇ-ਜੁਲੇ ਸੰਕੇਤ, ਏਸ਼ੀਆ 'ਚ ਵੀ ਮਿਸ਼ਰਤ ਕਾਰੋਬਾਰ
ਨਵੀਂ ਦਿੱਲੀ, 09 ਮਈ (ਹਿ. ਸ.)। ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ 'ਚ ਦਬਾਅ 'ਚ
12


ਨਵੀਂ ਦਿੱਲੀ, 09 ਮਈ (ਹਿ. ਸ.)। ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ 'ਚ ਦਬਾਅ 'ਚ ਕਾਰੋਬਾਰ ਕਰਨ ਤੋਂ ਬਾਅਦ ਅਮਰੀਕੀ ਬਾਜ਼ਾਰ ਸਪਾਟ ਪੱਧਰ ’ਤੇ ਬੰਦ ਹੋਇਆ ਸੀ। ਡਾਓ ਜੌਂਸ ਫਿਊਚਰਜ਼ ਵੀ ਅੱਜ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ 'ਚ ਤੇਜ਼ੀ ਰਹੀ। ਏਸ਼ੀਆਈ ਬਾਜ਼ਾਰਾਂ 'ਚ ਵੀ ਅੱਜ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।

ਅਮਰੀਕੀ ਬਾਜ਼ਾਰ 'ਚ ਪਿਛਲੇ ਸੈਸ਼ਨ ਦੌਰਾਨ ਲਗਾਤਾਰ ਦਬਾਅ ਰਿਹਾ, ਜਿਸ ਕਾਰਨ ਵਾਲ ਸਟ੍ਰੀਟ ਸੂਚਕਾਂਕ ਸਪਾਟ ਪੱਧਰ 'ਤੇ ਬੰਦ ਹੋਏ। ਐੱਸਐਂਡਪੀ 500 ਇੰਡੈਕਸ 0.03 ਅੰਕਾਂ ਦੀ ਮਾਮੂਲੀ ਕਮਜ਼ੋਰੀ ਨਾਲ 5,187.67 ਅੰਕ 'ਤੇ, ਨੈਸਡੈਕ 0.18 ਫੀਸਦੀ ਦੀ ਗਿਰਾਵਟ ਨਾਲ 16,302.76 ਅੰਕ ਦੇ ਪੱਧਰ 'ਤੇ ਬੰਦ ਹੋਇਆ। ਡਾਓ ਜੌਂਸ ਫਿਊਚਰਜ਼ ਵੀ ਫਿਲਹਾਲ 0.12 ਫੀਸਦੀ ਡਿੱਗ ਕੇ 39,008.94 ਅੰਕ ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।

ਅਮਰੀਕੀ ਬਾਜ਼ਾਰ ਦੇ ਉਲਟ ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ 'ਚ ਤੇਜ਼ੀ ਰਹੀ। ਐਫਟੀਐਸਈ ਇੰਡੈਕਸ 0.48 ਫੀਸਦੀ ਮਜ਼ਬੂਤੀ ਨਾਲ 8,354.05 'ਤੇ, ਸੀਏਸੀ ਸੂਚਕਾਂਕ 0.69 ਫੀਸਦੀ ਦੀ ਛਾਲ ਮਾਰ ਕੇ 8,131.41 ਅੰਕਾਂ ਦੇ ਪੱਧਰ 'ਤੇ ਅਤੇ ਡੀਏਐਕਸ ਇੰਡੈਕਸ 0.37 ਫੀਸਦੀ ਮਜ਼ਬੂਤੀ ਨਾਲ 18,498.38 ਦੇ ਪੱਧਰ 'ਤੇ ਬੰਦ ਹੋਇਆ।

ਅੱਜ ਏਸ਼ੀਆਈ ਬਾਜ਼ਾਰ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਗਿਫ਼ਟ ਨਿਫਟੀ 0.22 ਫੀਸਦੀ ਦੀ ਕਮਜ਼ੋਰੀ ਦੇ ਨਾਲ 22,338.50 ਅੰਕ ਦੇ ਪੱਧਰ 'ਤੇ, ਤਾਈਵਾਨ ਵੇਟਿਡ ਇੰਡੈਕਸ 0.14 ਫੀਸਦੀ ਡਿੱਗ ਕੇ 20,671.49 ਅੰਕ 'ਤੇ, ਕੋਸਪੀ ਇੰਡੈਕਸ 0.88 ਫੀਸਦੀ ਦੀ ਗਿਰਾਵਟ ਨਾਲ 2,720.89 ਅੰਕਾਂ ਦੇ ਪੱਧਰ 'ਤੇ ਅਤੇ ਜਕਾਰਤਾ ਕੰਪੋਜ਼ਿਟ ਇੰਡੈਕਸ 0.49 ਫੀਸਦੀ ਦੀ ਗਿਰਾਵਟ ਨਾਲ 7,088.80 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।

ਦੂਜੇ ਪਾਸੇ ਨਿਕੇਈ ਇੰਡੈਕਸ 155.28 ਅੰਕ ਜਾਂ 0.41 ਫੀਸਦੀ ਮਜ਼ਬੂਤੀ ਨਾਲ 38,357.65 ਦੇ ਪੱਧਰ 'ਤੇ, ਸੈੱਟ ਕੰਪੋਜ਼ਿਟ ਇੰਡੈਕਸ 0.33 ਫੀਸਦੀ ਮਜ਼ਬੂਤੀ ਨਾਲ 1,377.86 ਅੰਕ ਦੇ ਪੱਧਰ 'ਤੇ, ਹੈਂਗ ਸੇਂਗ ਇੰਡੈਕਸ ਵੱਡੀ ਛਾਲ ਮਾਰ ਕੇ 227.90 ਅੰਕ ਜਾਂ 1.24 ਫੀਸਦੀ ਮਜ਼ਬੂਤੀ ਨਾਲ 18,541.76 ਅੰਕਾਂ ਦੇ ਪੱਧਰ 'ਤੇ, ਸ਼ੰਘਾਈ ਕੰਪੋਜ਼ਿਟ ਇੰਡੈਕਸ 0.90 ਫੀਸਦੀ ਮਜ਼ਬੂਤੀ ਨਾਲ 3,156.96 ਅੰਕਾਂ ਦੇ ਪੱਧਰ 'ਤੇ ਅਤੇ ਸਟ੍ਰੇਟਸ ਟਾਈਮਜ਼ ਇੰਡੈਕਸ 0.05 ਫੀਸਦੀ ਮਜ਼ਬੂਤੀ ਨਾਲ 3,266.18 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande