ਕੇ.ਐਮ.ਵੀ. ਦੇ ਗਲੋਬਲ ਮੌਕੇ 'ਤੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ
ਜਲੰਧਰ, 09 ਮਈ (ਹਿ. ਸ.) ਭਾਰਤ ਦੀ ਵਿਰਾਸਤੀ ਅਤੇ ਖੁਦਮੁਖਤਿਆਰ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਆਪਣੀਆਂ ਵਿਦਿਆਰਥ
ਕੇ.ਐਮ.ਵੀ. ਦੇ ਗਲੋਬਲ ਮੌਕੇ 'ਤੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ


ਜਲੰਧਰ, 09 ਮਈ (ਹਿ. ਸ.) ਭਾਰਤ ਦੀ ਵਿਰਾਸਤੀ ਅਤੇ ਖੁਦਮੁਖਤਿਆਰ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਆਪਣੀਆਂ ਵਿਦਿਆਰਥਣਾਂ ਨੂੰ ਅਜਿਹੀ ਸਿੱਖਿਆ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ ਤਾਂ ਜੋ ਉਹ ਵਿਸ਼ਵ ਪੱਧਰ 'ਤੇ ਚੰਗਾ ਮੁਕਾਮ ਹਾਸਲ ਕਰ ਸਕਣ। ਇਸ ਲੜੀ ਵਿੱਚ, ਕਾਲਜ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਵੱਲੋਂ ਕੇ.ਐਮ.ਵੀ.: ਐਨ ਆਰਕਡ ਗੇਟਵੇ ਟੂ ਗਲੋਬਲ ਵੈਂਚਰਸ ਐਂਡ ਅਪਰਚੂਨਿਟੀਜ਼ ਵਿਸ਼ੇ ਉੱਤੇ ਇੱਕ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਸੰਸਥਾ ਦੀ ਸਾਬਕਾ ਵਿਦਿਆਰਥਣ ਅਤੇ ਰਚਨਾਤਮਕ ਲੇਖਿਕਾ ਮੈਡਮ ਨਵਜੋਤ ਕੌਰ ਨੇ ਮੁੱਖ ਬੁਲਾਰੇ ਵਜੋਂ ਵੈਬੀਨਾਰ ਵਿੱਚ ਸ਼ਿਰਕਤ ਕੀਤੀ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵਿਸ਼ਵੀ ਮੰਗ ਅਨੁਸਾਰ ਵਿਦਿਆਰਥਣਾਂ ਨੂੰ ਵੱਖ-ਵੱਖ ਖੇਤਰਾਂ ਲਈ ਵਧੀਆ ਸਿੱਖਿਆ ਪ੍ਰਦਾਨ ਕਰਕੇ ਤਿਆਰ ਕਰਨ ਵਿੱਚ ਕੰਨਿਆ ਮਹਾਂ ਵਿਦਿਆਲਾ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ।

ਵਿਦਿਆਰਥਣਾਂ ਨਾਲ ਆਪਣੇ ਸੰਘਰਸ਼ ਅਤੇ ਸਫਲਤਾ ਦੀ ਕਹਾਣੀ ਸਾਂਝੀ ਕਰਦੇ ਹੋਏ, ਉਹਨਾਂ ਕੰਨਿਆ ਮਹਾਂ ਵਿਦਿਆਲਾ ਦੀਆਂ ਵਿਦਿਆਰਥਣਾਂ ਲਈ ਪਰਿਵਰਤਨਕਾਰੀ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਉਨ੍ਹਾਂ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਰੋਤ ਬੁਲਾਰੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥਣਾਂ ਨੂੰ ਦਿੱਤੀ ਜਾ ਰਹੀ ਵਿਸ਼ਵ ਪੱਧਰੀ ਸਿੱਖਿਆ ਦਾ ਨਤੀਜਾ ਵੱਖ-ਵੱਖ ਦੇਸ਼ਾਂ ਵਿੱਚ ਵਿਦਿਆਰਥੀਆਂ ਵੱਲੋਂ ਆਪਣੇ ਕਰੀਅਰ ਵਿੱਚ ਸਫਲਤਾਪੂਰਵਕ ਅੱਗੇ ਵਧਣ ਦਾ ਪ੍ਰਮਾਣ ਹੈ।

ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ/ਸੰਜੀਵ


 rajesh pande