ਬ੍ਰਿਟੇਨ ਦੇ ਵਿਦੇਸ਼ ਮੰਤਰੀ ਲੈਮੀ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਤਕਨਾਲੋਜੀ ਸੁਰੱਖਿਆ ਪਹਿਲਕਦਮੀ ਦੇ ਮਾਪਾਂ 'ਤੇ ਚਰਚਾ
ਨਵੀਂ ਦਿੱਲੀ, 25 ਜੁਲਾਈ (ਹਿੰ.ਸ.)| ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੇਵਿਡ ਲੈਮੀ ਨੇ ਆਪਣੀ ਦੋ ਦਿਨਾਂ ਭਾਰਤ ਯਾਤਰਾ ਦੇ ਪਹਿਲੇ ਦਿਨ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਬ੍ਰਿਟੇਨ-ਭਾਰਤ ਤਕਨਾਲੋਜੀ ਸੁਰੱਖਿਆ ਪਹਿਲਕਦਮੀ ਦੇ ਵੱਖ-ਵੱਖ ਪਹ
British Foreign Minister Lammy meets Prime Minister Modi


ਨਵੀਂ ਦਿੱਲੀ, 25 ਜੁਲਾਈ (ਹਿੰ.ਸ.)| ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੇਵਿਡ ਲੈਮੀ ਨੇ ਆਪਣੀ ਦੋ ਦਿਨਾਂ ਭਾਰਤ ਯਾਤਰਾ ਦੇ ਪਹਿਲੇ ਦਿਨ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਬ੍ਰਿਟੇਨ-ਭਾਰਤ ਤਕਨਾਲੋਜੀ ਸੁਰੱਖਿਆ ਪਹਿਲਕਦਮੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਇਸ ਮੁਲਾਕਾਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ, ''ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਲੈਮੀ ਨੂੰ ਮਿਲ ਕੇ ਖੁਸ਼ੀ ਹੋਈ। ਵਿਆਪਕ ਰਣਨੀਤਕ ਭਾਈਵਾਲੀ ਨੂੰ ਡੂੰਘਾ ਕਰਨ ਲਈ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਤਰਜੀਹ ਦੀ ਸ਼ਲਾਘਾ ਕਰਦਾ ਹਾਂ।’’

ਉਨ੍ਹਾਂ ਕਿਹਾ “ਅਸੀਂ ਆਪਣੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਵਚਨਬੱਧ ਹਾਂ। ਅਸੀਂ ਦੁਵੱਲੇ ਤਕਨਾਲੋਜੀ ਸੁਰੱਖਿਆ ਪਹਿਲਕਦਮੀਆਂ ਅਤੇ ਆਪਸੀ ਲਾਭਕਾਰੀ ਐਫਟੀਏ ਸਮਝੌਤਿਆਂ ਵਿੱਚ ਦਾਖਲ ਹੋਣ ਦੀ ਇੱਛਾ ਦਾ ਸੁਆਗਤ ਕਰਦੇ ਹਾਂ।'' ਲੈਮੀ ਨੇ ਕਿਹਾ, ''ਭਾਰਤ 21ਵੀਂ ਸਦੀ ਦੀ ਉੱਭਰਦੀ ਹੋਈ ਮਹਾਂਸ਼ਕਤੀ ਹੈ। 1.4 ਅਰਬ ਲੋਕਾਂ ਦੇ ਨਾਲ, ਇਹ ਦੁਨੀਆ ਦਾ ਸਭ ਤੋਂ ਵੱਡਾ ਦੇਸ਼ ਹੈ ਅਤੇ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ।’’

ਲੈਮੀ ਨੇ ਆਪਣੇ ਭਾਰਤੀ ਹਮਰੁਤਬਾ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ। ਜੈਸ਼ੰਕਰ ਨੇ ਆਪਣੀ ਐਕਸ ਪੋਸਟ ਵਿੱਚ ਲੈਮੀ ਨਾਲ ਗੱਲਬਾਤ ਨੂੰ ਸਾਰਥਕ ਅਤੇ ਦਿਲਚਸਪ ਦੱਸਿਆ ਹੈ। ਲੈਮੀ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਦੁਵੱਲੀਆਂ ਬੈਠਕਾਂ ਕੀਤੀਆਂ। ਇਸ ਦੌਰਾਨ ਦੋਵਾਂ ਦੇਸ਼ਾਂ ਨੇ ਯੂਕੇ-ਇੰਡੀਆ ਟੈਕਨਾਲੋਜੀ ਸੁਰੱਖਿਆ ਪਹਿਲਕਦਮੀ (ਟੀਐਸਆਈ) ਦੀ ਸ਼ੁਰੂਆਤ ਕੀਤੀ। ਇਸ ਬਾਰੇ ਵਿਸਤ੍ਰਿਤ ਜਾਣਕਾਰੀ ਨਵੀਂ ਦਿੱਲੀ ਸਥਿਤ ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਬੀਤੀ ਰਾਤ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ਤਕਨਾਲੋਜੀ ਸੁਰੱਖਿਆ ਪਹਿਲਕਦਮੀ ਦੀ ਸ਼ੁਰੂਆਤ ਕੀਤੀ।

ਜ਼ਿਕਰਯੋਗ ਹੈ ਕਿ ਭਾਰਤ ਅਤੇ ਬ੍ਰਿਟੇਨ ਨੇ ਮਹੱਤਵਪੂਰਨ ਖਣਿਜਾਂ, ਸਾਫ਼ ਊਰਜਾ, ਦੂਰਸੰਚਾਰ, ਸੈਮੀਕੰਡਕਟਰ ਅਤੇ ਨਵੀਨਤਾਕਾਰੀ ਤਕਨਾਲੋਜੀਆਂ ਜਿਹੇ ਮਹੱਤਵਪੂਰਨ ਖੇਤਰਾਂ ’ਚ ਸਹਿਯੋਗ ਲਈ ਨਵਾਂ ਦ੍ਰਿਸ਼ਟੀਕੋਣ ਤੈਅ ਕਰਦੇ ਹੋਏ ਕੱਲ ਵਿਆਪਕ ਤਕਨਾਲੋਜੀ ਸੁਰੱਖਿਆ ਪਹਿਲਕਦਮੀ ਨੂੰ ਅੰਤਿਮ ਰੂਪ ਦਿੱਤਾ। ਇਸ ਦਾ ਵਿਆਪਕ ਉਦੇਸ਼ ਦੋਹਾਂ ਦੇਸ਼ਾਂ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਨਵੇਂ ਪੱਧਰ 'ਤੇ ਲੈ ਕੇ ਜਾਣਾ ਹੈ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਵਿਕਾਸ ਵਿੱਚ ਤਕਨਾਲੋਜੀ ਦੀ ਵਧਦੀ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਭਾਰਤ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਟੈਕਨਾਲੋਜੀ ਸੁਰੱਖਿਆ ਪਹਿਲਕਦਮੀ (ਟੀਐਸਆਈ) ਦੀ ਸ਼ੁਰੂਆਤ ਕਰ ਰਹੇ ਹਨ। ਇਹ ਭਾਰਤ-ਯੂਕੇ ਰੋਡਮੈਪ-2030 ਵਿੱਚ ਨਿਰਧਾਰਿਤ ਅਭਿਲਾਸ਼ੀ ਦੁਵੱਲੇ ਸਹਿਯੋਗ ਏਜੰਡੇ 'ਤੇ ਆਧਾਰਿਤ ਹੈ। ਜ਼ਿਕਰਯੋਗ ਹੈ ਕਿ ਬਰਤਾਨੀਆ ਦੇ ਵਿਦੇਸ਼ ਮੰਤਰੀ ਦੀ ਭਾਰਤ ਫੇਰੀ ਅੱਜ ਖ਼ਤਮ ਹੋ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ / ਸੰਜੀਵ


 rajesh pande