ਸਰਾਫਾ ਬਾਜ਼ਾਰ 'ਚ ਚਾਂਦੀ ਦੀ ਕੀਮਤ ਡਿੱਗੀ, ਸੋਨੇ ਦੀ ਕੀਮਤ 'ਚ ਕੋਈ ਬਦਲਾਅ ਨਹੀਂ
ਨਵੀਂ ਦਿੱਲੀ, 25 ਜੁਲਾਈ (ਹਿੰ.ਸ.)। ਘਰੇਲੂ ਸਰਾਫਾ ਬਾਜ਼ਾਰ 'ਚ ਅੱਜ ਲਗਾਤਾਰ ਚੌਥੇ ਦਿਨ ਕਮਜ਼ੋਰੀ ਦਿਖਾਈ ਦੇ ਰਹੀ ਹੈ। ਹਾਲਾਂਕਿ ਅੱਜ ਸੋਨੇ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਅੱਜ ਚਾਂਦੀ ਦੀ ਕੀਮਤ ਵਿੱਚ 500 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਦੇਸ਼ ਦੇ ਸਰਾਫਾ ਬਾਜ਼ਾਰਾਂ
Silver price fell in bullion market,


ਨਵੀਂ ਦਿੱਲੀ, 25 ਜੁਲਾਈ (ਹਿੰ.ਸ.)। ਘਰੇਲੂ ਸਰਾਫਾ ਬਾਜ਼ਾਰ 'ਚ ਅੱਜ ਲਗਾਤਾਰ ਚੌਥੇ ਦਿਨ ਕਮਜ਼ੋਰੀ ਦਿਖਾਈ ਦੇ ਰਹੀ ਹੈ। ਹਾਲਾਂਕਿ ਅੱਜ ਸੋਨੇ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਅੱਜ ਚਾਂਦੀ ਦੀ ਕੀਮਤ ਵਿੱਚ 500 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਦੇਸ਼ ਦੇ ਸਰਾਫਾ ਬਾਜ਼ਾਰਾਂ 'ਚ 24 ਕੈਰੇਟ ਸੋਨਾ 71,450 ਰੁਪਏ ਤੋਂ 70,850 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ ਸਰਾਫਾ ਬਾਜ਼ਾਰਾਂ 'ਚ 65,490 ਰੁਪਏ ਤੋਂ 64,940 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਵਿਕ ਰਿਹਾ ਹੈ। ਉੱਥੇ ਹੀ ਚਾਂਦੀ ਦੀ ਕੀਮਤ 'ਚ ਗਿਰਾਵਟ ਕਾਰਨ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਇਹ ਚਮਕਦਾਰ ਧਾਤ 87,400 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਕਾਰੋਬਾਰ ਕਰ ਰਹੀ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ 24 ਕੈਰੇਟ ਸੋਨਾ 71,000 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 65,090 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਮੁੰਬਈ 'ਚ 24 ਕੈਰੇਟ ਸੋਨਾ 70,850 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 64,940 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਚੇਨਈ 'ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 71,450 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 65,490 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਨ੍ਹਾਂ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਅਹਿਮਦਾਬਾਦ 'ਚ ਅੱਜ 24 ਕੈਰੇਟ ਸੋਨਾ 70,900 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਅਤੇ 22 ਕੈਰੇਟ ਸੋਨਾ 64,990 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ 'ਚ 24 ਕੈਰੇਟ ਸੋਨਾ 70,850 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 64,940 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ।

ਲਖਨਊ ਦੇ ਸਰਾਫਾ ਬਾਜ਼ਾਰ 'ਚ ਅੱਜ 24 ਕੈਰੇਟ ਸੋਨਾ 71,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਅਤੇ 22 ਕੈਰੇਟ ਸੋਨਾ 65,090 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ। ਪਟਨਾ 'ਚ 24 ਕੈਰੇਟ ਸੋਨੇ ਦੀ ਕੀਮਤ 70,900 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ 22 ਕੈਰੇਟ ਸੋਨਾ 64,990 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਜੈਪੁਰ 'ਚ 24 ਕੈਰੇਟ ਸੋਨਾ 71,000 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 65,090 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ।

ਦੇਸ਼ ਦੇ ਹੋਰ ਸੂਬਿਆਂ ਵਾਂਗ ਕਰਨਾਟਕ, ਤੇਲੰਗਾਨਾ ਅਤੇ ਓਡੀਸ਼ਾ ਦੇ ਸਰਾਫਾ ਬਾਜ਼ਾਰ ਵਿੱਚ ਵੀ ਅੱਜ ਸੋਨੇ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ। ਇਨ੍ਹਾਂ ਤਿੰਨਾਂ ਸੂਬਿਆਂ ਦੀਆਂ ਰਾਜਧਾਨੀਆਂ ਬੈਂਗਲੁਰੂ, ਹੈਦਰਾਬਾਦ ਅਤੇ ਭੁਵਨੇਸ਼ਵਰ 'ਚ ਅੱਜ 24 ਕੈਰੇਟ ਸੋਨਾ 70,850 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ 'ਚ 22 ਕੈਰੇਟ ਸੋਨਾ 64,940 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ / ਸੰਜੀਵ


 rajesh pande