ਮੌਸਮ ਵਿਭਾਗ ਵਲੋਂ ਐਤਵਾਰ ਨੂੰ ਮੀਂਹ ਸਬੰਧੀ ਅਲਰਟ ਜਾਰੀ
ਚੰਡੀਗੜ੍ਹ, 27 ਜੁਲਾਈ (ਹਿੰ. ਸ.)। ਪੰਜਾਬ ’ਚ ਕਈ ਥਾਂਈਂ ਮੀਂਹ ਪਿਆ ਪਰ ਕਰੀਬ 3 ਦਿਨਾਂ ਬਾਅਦ ਵੀ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਮੁੜ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਅੱਜ ਸ਼
ਮੀਂਹ


ਚੰਡੀਗੜ੍ਹ, 27 ਜੁਲਾਈ (ਹਿੰ. ਸ.)। ਪੰਜਾਬ ’ਚ ਕਈ ਥਾਂਈਂ ਮੀਂਹ ਪਿਆ ਪਰ ਕਰੀਬ 3 ਦਿਨਾਂ ਬਾਅਦ ਵੀ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਮੁੜ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਅੱਜ ਸ਼ਨੀਵਾਰ ਨੂੰ ਵੀ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਐਤਵਾਰ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ ਕੱਲ੍ਹ ਲੁਧਿਆਣਾ ਵਿੱਚ 9.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।ਪਟਿਆਲਾ ਤੇ ਮੋਹਾਲੀ ਜ਼ਿਲ੍ਹਿਆਂ ‘ਚ ਵੀ ਮੀਂਹ ਪਿਆ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਸੋਕੇ ਦੀ ਸਥਿਤੀ ਬਣੀ ਹੋਈ ਹੈ। ਜਿਸ ਕਾਰਨ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ।

ਅੱਜ ਆਈ. ਐਮ. ਡੀ. ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ। ਜਦੋਂ ਕਿ ਪੰਜਾਬ ਦੂਜੇ ਹਿੱਸਿਆਂ ਵਿੱਚ ਸੰਭਾਵਨਾਵਾਂ ਕਾਫੀ ਘੱਟ ਹਨ। ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ / ਸੰਜੀਵ


 rajesh pande