ਪ੍ਰਧਾਨ ਮੰਤਰੀ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਥਿਰੂ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ, 27 ਜੁਲਾਈ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸੀਨੀਅਰ ਭਾਜਪਾ ਨੇਤਾ ਅਤੇ ਤਾਮਿਲਨਾਡੂ ਦੇ ਨੀਲਗਿਰੀ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਦੋ ਵਾਰ ਸੰਸਦ ਮੈਂਬਰ ਰਹੇ ਥਿਰੂ ਮਾਸਟਰ ਮਥਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਪੋਸਟ ਕੀਤ
ਪ੍ਰਧਾਨ ਮੰਤਰੀ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਥਿਰੂ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ


ਨਵੀਂ ਦਿੱਲੀ, 27 ਜੁਲਾਈ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸੀਨੀਅਰ ਭਾਜਪਾ ਨੇਤਾ ਅਤੇ ਤਾਮਿਲਨਾਡੂ ਦੇ ਨੀਲਗਿਰੀ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਦੋ ਵਾਰ ਸੰਸਦ ਮੈਂਬਰ ਰਹੇ ਥਿਰੂ ਮਾਸਟਰ ਮਥਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ ਸਾਬਕਾ ਸੰਸਦ ਮੈਂਬਰ ਥਿਰੂ ਮਾਸਟਰ ਮਥਨ ਜੀ ਦੇ ਦਿਹਾਂਤ ਤੋਂ ਬਹੁਤ ਦੁਖ ਹੋਇਆ। ਉਨ੍ਹਾਂ ਨੂੰ ਸਮਾਜ ਸੇਵਾ ਅਤੇ ਦਲਿਤਾਂ ਲਈ ਕੰਮ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਤਾਮਿਲਨਾਡੂ ’ਚ ਸਾਡੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਵੀ ਸ਼ਲਾਘਾਯੋਗ ਭੂਮਿਕਾ ਨਿਭਾਈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ / ਸੰਜੀਵ


 rajesh pande