ਕੱਚਾ ਤੇਲ 72 ਡਾਲਰ ਪ੍ਰਤੀ ਬੈਰਲ ਦੇ ਨੇੜੇ, ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ
ਨਵੀਂ ਦਿੱਲੀ, 12 ਸਤੰਬਰ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 72 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 67 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕ
ਕੱਚਾ ਤੇਲ


ਨਵੀਂ ਦਿੱਲੀ, 12 ਸਤੰਬਰ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 72 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 67 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.43 ਡਾਲਰ ਜਾਂ 0.61 ਫੀਸਦੀ ਮਜ਼ਬੂਤੀ ਨਾਲ 71.04 ਡਾਲਰ ਪ੍ਰਤੀ ਬੈਰਲ 'ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.36 ਡਾਲਰ ਜਾਂ 0.53 ਫੀਸਦੀ ਮਜ਼ਬੂਤੀ ਨਾਲ 66.67 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਨਵੀਂ ਦਿੱਲੀ 'ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ 'ਚ ਪੈਟਰੋਲ 100.86 ਰੁਪਏ ਅਤੇ ਡੀਜ਼ਲ 92.44 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande