ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਵਿੱਚ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦਾ ਕੀਤਾ ਉਦਘਾਟਨ
ਨਵੀਂ ਦਿੱਲੀ, 16 ਸਤੰਬਰ (ਹਿ ੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਤਾਮਿਲਨਾਡੂ ਵਿੱਚ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਤੂਤੀਕੋਰਿਨ ਇੰਟਰਨੈਸ਼ਨਲ ਕੰਟੇਨਰ ਟਰਮੀਨਲ ਦੇ ਉਦਘਾਟਨੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜ਼ੋਰ
ਪ੍ਰਧਾਨ ਮੰਤਰੀ ਵੀਡੀਓ ਸੰਦੇਸ਼ ਰਾਹੀਂ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ


ਨਵੀਂ ਦਿੱਲੀ, 16 ਸਤੰਬਰ (ਹਿ ੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਤਾਮਿਲਨਾਡੂ ਵਿੱਚ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਤੂਤੀਕੋਰਿਨ ਇੰਟਰਨੈਸ਼ਨਲ ਕੰਟੇਨਰ ਟਰਮੀਨਲ ਦੇ ਉਦਘਾਟਨੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਇੱਕ ਵਿਕਸਤ ਰਾਸ਼ਟਰ ਬਣਨ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਨਵੇਂ ਤੂਤੀਕੋਰਿਨ ਇੰਟਰਨੈਸ਼ਨਲ ਕੰਟੇਨਰ ਟਰਮੀਨਲ ਨੂੰ 'ਭਾਰਤ ਦੇ ਸਮੁੰਦਰੀ ਬੁਨਿਆਦੀ ਢਾਂਚੇ ਦਾ ਨਵਾਂ ਸਿਤਾਰਾ' ਦੱਸਿਆ।

ਵੀ.ਓ. ਚਿਦੰਬਰਨਾਰ ਬੰਦਰਗਾਹ ਦੀ ਸਮਰੱਥਾ ਨੂੰ ਵਧਾਉਣ ਵਿੱਚ ਇਸਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “14 ਮੀਟਰ ਤੋਂ ਵੱਧ ਡੂੰਘੇ ਡ੍ਰਾਫਟ ਅਤੇ 300 ਮੀਟਰ ਤੋਂ ਵੱਧ ਲੰਮੀ ਬਰਥ ਦੇ ਨਾਲ, ਇਹ ਟਰਮੀਨਲ ਵੀ.ਓ.ਸੀ. ਬੰਦਰਗਾਹ ਦੀ ਸਮਰੱਥਾ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।’’ ਉਨ੍ਹਾਂ ਅੱਗੇ ਕਿਹਾ ਕਿ ਨਵੇਂ ਟਰਮੀਨਲ ਨਾਲ ਬੰਦਰਗਾਹ 'ਤੇ ਲੌਜਿਸਟਿਕਸ ਖਰਚੇ ਘੱਟ ਹੋਣ ਅਤੇ ਭਾਰਤ ਲਈ ਵਿਦੇਸ਼ੀ ਮੁਦਰਾ ਦੀ ਬੱਚਤ ਹੋਣ ਦੀ ਉਮੀਦ ਹੈ। ਉਨ੍ਹਾਂ ਤਾਮਿਲਨਾਡੂ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਵੀ.ਓ.ਸੀ. ਬੰਦਰਗਾਹ ਨਾਲ ਸਬੰਧਤ ਦੋ ਸਾਲ ਪਹਿਲਾਂ ਆਪਣੇ ਦੌਰੇ ਦੌਰਾਨ ਸ਼ੁਰੂ ਕੀਤੇ ਗਏ ਕਈ ਪ੍ਰੋਜੈਕਟਾਂ ਨੂੰ ਯਾਦ ਕੀਤਾ। ਉਨ੍ਹਾਂ ਇਨ੍ਹਾਂ ਕੰਮਾਂ ਦੇ ਤੇਜ਼ੀ ਨਾਲ ਮੁਕੰਮਲ ਹੋਣ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਟਰਮੀਨਲ ਦੀ ਇੱਕ ਵੱਡੀ ਪ੍ਰਾਪਤੀ ਲਿੰਗ ਵਿਭਿੰਨਤਾ ਪ੍ਰਤੀ ਵਚਨਬੱਧਤਾ ਹੈ। ਮੋਦੀ ਨੇ ਕਿਹਾ, ਇਸ ਨਵੇਂ ਬਣੇ ਟਰਮੀਨਲ 'ਚ 40 ਫੀਸਦੀ ਮਹਿਲਾ ਕਰਮਚਾਰੀ ਹੋਣਗੀਆਂ, ਜਿਸ ਨਾਲ ਇਹ ਸਮੁੰਦਰੀ ਖੇਤਰ 'ਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਦਾ ਪ੍ਰਤੀਕ ਬਣੇਗਾ।’’

ਭਾਰਤ ਦੇ ਆਰਥਿਕ ਵਿਕਾਸ ਨੂੰ ਗਤੀ ਦੇਣ ’ਚ ਤਾਮਿਲਨਾਡੂ ਦੇ ਤੱਟਰੇਖਾ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕਰਦੇ ਹੋਏ, ਮੋਦੀ ਨੇ ਕਿਹਾ ਕਿ ਤਾਮਿਲਨਾਡੂ ਤਿੰਨ ਪ੍ਰਮੁੱਖ ਬੰਦਰਗਾਹਾਂ ਅਤੇ 17 ਗੈਰ-ਮੁੱਖ ਬੰਦਰਗਾਹਾਂ ਦੇ ਨਾਲ ਸਮੁੰਦਰੀ ਵਪਾਰ ਦਾ ਇੱਕ ਪ੍ਰਮੁੱਖ ਕੇਂਦਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦਰਗਾਹ ਦੀ ਅਗਵਾਈ ਵਾਲੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ, ਭਾਰਤ ਆਊਟਰ ਹਾਰਬਰ ਕੰਟੇਨਰ ਟਰਮੀਨਲ ਵਿਕਾਸ ਵਿੱਚ 7,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਰਿਹਾ ਹੈ ਅਤੇ ਅਤੇ ਵੀ.ਓ.ਸੀ. ਬੰਦਰਗਾਹ ਦੀ ਸਮਰੱਥਾ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ, “ਵੀ.ਓ.ਸੀ. ਬੰਦਰਗਾਹ ਭਾਰਤ ਦੇ ਸਮੁੰਦਰੀ ਵਿਕਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਲਈ ਤਿਆਰ ਹੈ।’’

ਮੋਦੀ ਨੇ ਭਾਰਤ ਦੇ ਵਿਆਪਕ ਸਮੁੰਦਰੀ ਮਿਸ਼ਨ ਬਾਰੇ ਗੱਲ ਕੀਤੀ, ਜੋ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਨੂੰ ਟਿਕਾਊ ਅਤੇ ਦੂਰਅੰਦੇਸ਼ੀ ਵਿਕਾਸ ਦਾ ਰਾਹ ਦਿਖਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੀ.ਓ.ਸੀ. ਬੰਦਰਗਾਹ ਨੂੰ ਹਰੇ ਹਾਈਡ੍ਰੋਜਨ ਹੱਬ ਅਤੇ ਆਫਸ਼ੋਰ ਵਿੰਡ ਐਨਰਜੀ ਲਈ ਨੋਡਲ ਪੋਰਟ ਵਜੋਂ ਮਾਨਤਾ ਦਿੱਤੀ ਜਾ ਰਹੀ ਹੈ। ਇਹ ਪਹਿਲਕਦਮੀਆਂ ਜਲਵਾਯੂ ਪਰਿਵਰਤਨ ਦੀਆਂ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਵਿੱਚ ਨਵੀਨਤਾ ਅਤੇ ਸਹਿਯੋਗ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਟਰਮੀਨਲ ਦਾ ਉਦਘਾਟਨ ਸਮੂਹਿਕ ਤਾਕਤ ਦਾ ਪ੍ਰਮਾਣ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਹੁਣ ਸੜਕਾਂ, ਰਾਜਮਾਰਗਾਂ, ਜਲ ਮਾਰਗਾਂ ਅਤੇ ਹਵਾਈ ਮਾਰਗਾਂ ਦੇ ਇੱਕ ਵਿਸ਼ਾਲ ਨੈਟਵਰਕ ਦੁਆਰਾ ਚੰਗੀ ਤਰ੍ਹਾਂ ਜੁੜਿਆ ਹੋਇਆ ਹੈ, ਜਿਸ ਨਾਲ ਵਿਸ਼ਵ ਵਪਾਰ ਵਿੱਚ ਦੇਸ਼ ਦੀ ਸਥਿਤੀ ਮਜ਼ਬੂਤ ​​ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਭਾਰਤ ਆਲਮੀ ਸਪਲਾਈ ਲੜੀ ਵਿੱਚ ਇੱਕ ਪ੍ਰਮੁੱਖ ਹਿੱਸੇਦਾਰ ਬਣ ਰਿਹਾ ਹੈ ਅਤੇ ਇਹ ਵਧ ਰਹੀ ਸੰਭਾਵਨਾ ਸਾਡੇ ਆਰਥਿਕ ਵਿਕਾਸ ਦੀ ਨੀਂਹ ਹੈ। ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਇਹ ਗਤੀ ਜਲਦੀ ਹੀ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਪ੍ਰੇਰਿਤ ਕਰੇਗੀ ਅਤੇ ਤਾਮਿਲਨਾਡੂ ਇਸ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande