ਸਰਾਫਾ ਬਾਜ਼ਾਰ 'ਚ ਮਾਮੂਲੀ ਗਿਰਾਵਟ, ਸੋਨੇ-ਚਾਂਦੀ ਦੀ ਕੀਮਤ ਘਟੀ
ਨਵੀਂ ਦਿੱਲੀ, 16 ਸਤੰਬਰ (ਹਿੰ.ਸ.)। ਘਰੇਲੂ ਸਰਾਫਾ ਬਾਜ਼ਾਰ 'ਚ ਲਗਾਤਾਰ ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਗਿਰਾਵਟ ਕਾਰਨ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ 'ਚ 24 ਕੈਰੇਟ ਸੋਨਾ ਇਕ ਵਾਰ ਫਿਰ 75 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਹੇਠਾਂ
ਸੋਨਾ


ਨਵੀਂ ਦਿੱਲੀ, 16 ਸਤੰਬਰ (ਹਿੰ.ਸ.)। ਘਰੇਲੂ ਸਰਾਫਾ ਬਾਜ਼ਾਰ 'ਚ ਲਗਾਤਾਰ ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਗਿਰਾਵਟ ਕਾਰਨ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ 'ਚ 24 ਕੈਰੇਟ ਸੋਨਾ ਇਕ ਵਾਰ ਫਿਰ 75 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਹੇਠਾਂ ਆ ਗਿਆ ਹੈ। ਸਰਾਫਾ ਬਾਜ਼ਾਰਾਂ 'ਚ ਅੱਜ 24 ਕੈਰੇਟ ਸੋਨਾ 74,930 ਰੁਪਏ ਤੋਂ 74,880 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ ਅੱਜ 68,790 ਰੁਪਏ ਤੋਂ 68,640 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਵਿਕ ਰਿਹਾ ਹੈ। ਸੋਨੇ ਦੀ ਤਰ੍ਹਾਂ ਅੱਜ ਚਾਂਦੀ ਦੀ ਕੀਮਤ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਕੀਮਤ 'ਚ ਗਿਰਾਵਟ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਚਾਂਦੀ ਦੀ ਕੀਮਤ ਅੱਜ 91,900 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 68,790 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 68,640 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਅਹਿਮਦਾਬਾਦ ਵਿੱਚ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 74,930 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 68,690 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਨ੍ਹਾਂ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਚੇਨਈ 'ਚ ਅੱਜ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 68,640 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ 'ਚ ਵੀ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਅਤੇ 22 ਕੈਰੇਟ ਸੋਨਾ 68,640 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਆ ਗਿਆ ਹੈ।

ਲਖਨਊ ਦੇ ਸਰਾਫਾ ਬਾਜ਼ਾਰ 'ਚ ਅੱਜ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਅਤੇ 22 ਕੈਰੇਟ ਸੋਨਾ 68,790 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ। ਪਟਨਾ 'ਚ 24 ਕੈਰੇਟ ਸੋਨੇ ਦੀ ਕੀਮਤ 74,930 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ, ਜਦਕਿ 22 ਕੈਰੇਟ ਸੋਨਾ 68,690 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਜੈਪੁਰ 'ਚ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 68,790 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ।

ਦੇਸ਼ ਦੇ ਹੋਰ ਸੂਬਿਆਂ ਵਾਂਗ ਅੱਜ ਕਰਨਾਟਕ, ਤੇਲੰਗਾਨਾ ਅਤੇ ਓਡੀਸ਼ਾ ਦੇ ਸਰਾਫਾ ਬਾਜ਼ਾਰਾਂ 'ਚ ਵੀ ਸੋਨੇ ਦੀਆਂ ਕੀਮਤਾਂ ਕਮਜ਼ੋਰ ਹੋਈਆਂ ਹਨ। ਇਨ੍ਹਾਂ ਤਿੰਨਾਂ ਸੂਬਿਆਂ ਦੀਆਂ ਰਾਜਧਾਨੀਆਂ ਬੈਂਗਲੁਰੂ, ਹੈਦਰਾਬਾਦ ਅਤੇ ਭੁਵਨੇਸ਼ਵਰ 'ਚ ਅੱਜ 24 ਕੈਰੇਟ ਸੋਨਾ 74,880 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ 'ਚ 22 ਕੈਰੇਟ ਸੋਨਾ 68,640 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande