ਸ਼ਾਹਬਾਜ਼ ਦਾ ਸੁਨੇਹਾ ਲੈ ਕੇ ਬਿਲਾਵਲ ਪਹੁੰਚੇ ਮੌਲਾਨਾ ਫਜ਼ਲੁਰ ਦੇ ਘਰ
ਇਸਲਾਮਾਬਾਦ, 17 ਸਤੰਬਰ (ਹਿੰ.ਸ.)। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪ੍ਰਸਤਾਵਿਤ ਸੰਵਿਧਾਨਕ ਸੋਧ 'ਤੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਚਰਚਾ ਕਰ ਰਹੇ ਹਨ। ਉਨ੍ਹਾਂ ਨੂੰ ਇਸ ਮੁੱਦੇ 'ਤੇ ਆਪਣੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਨਵਾਜ਼ ਨੇ ਉਨ੍ਹਾਂ ਨੂ
ਪੀਪੀਪੀ ਦੇ ਚੇਅਰਮੈਨ ਬਿਲਾਵਲ ਭੁੱਟੋ ਅਤੇ ਮੌਲਾਨਾ ਫਜ਼ਲੁਰ ਰਹਿਮਾਨ। ਫੋਟੋ-ਇੰਟਰਨੈੱਟ ਮੀਡੀਆ


ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ। ਫੋਟੋ ਫਾਇਲ


ਇਸਲਾਮਾਬਾਦ, 17 ਸਤੰਬਰ (ਹਿੰ.ਸ.)। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪ੍ਰਸਤਾਵਿਤ ਸੰਵਿਧਾਨਕ ਸੋਧ 'ਤੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਚਰਚਾ ਕਰ ਰਹੇ ਹਨ। ਉਨ੍ਹਾਂ ਨੂੰ ਇਸ ਮੁੱਦੇ 'ਤੇ ਆਪਣੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਨਵਾਜ਼ ਨੇ ਉਨ੍ਹਾਂ ਨੂੰ ਕਾਫੀ ਝਿੜਕਿਆ ਹੈ। ਇਸ ਤੋਂ ਬਾਅਦ ਸ਼ਾਹਬਾਜ਼ ਨੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਨੇਤਾਵਾਂ ਨੂੰ ਆਪਣੀ ਰਿਹਾਇਸ਼ 'ਤੇ ਗੱਲਬਾਤ ਲਈ ਸੱਦਾ ਦਿੱਤਾ। ਪੀਪੀਪੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਨੈਸ਼ਨਲ ਅਸੈਂਬਲੀ ਦੇ ਮੈਂਬਰਾਂ ਸਈਦ ਖੁਰਸ਼ੀਦ ਅਹਿਮਦ ਸ਼ਾਹ, ਸਈਦ ਨਵੀਦ ਕਮਰ ਅਤੇ ਕਰਾਚੀ ਦੇ ਮੇਅਰ ਮੁਰਤਜ਼ਾ ਵਹਾਬ ਦੇ ਨਾਲ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੋਮਵਾਰ ਨੂੰ ਬਿਲਾਵਲ ਭੁੱਟੋ ਪ੍ਰਧਾਨ ਮੰਤਰੀ ਸ਼ਾਹਬਾਜ਼ ਦਾ ਸੰਦੇਸ਼ ਲੈ ਕੇ ਪੀਪੀਪੀ ਦੇ ਵਫ਼ਦ ਦੇ ਨਾਲ ਮੌਲਾਨਾ ਫਜ਼ਲੁਰ ਰਹਿਮਾਨ ਦੇ ਘਰ ਪਹੁੰਚੇ।

ਏਆਰਵਾਈ ਨਿਊਜ਼ ਦੇ ਅਨੁਸਾਰ, ਸ਼ਾਹਬਾਜ਼ ਅਤੇ ਪੀਪੀਪੀ ਦੇ ਵਫ਼ਦ ਵਿਚਕਾਰ ਹੋਈ ਮੀਟਿੰਗ ਵਿੱਚ, ਇਸ ਗੱਲ 'ਤੇ ਸਹਿਮਤੀ ਬਣੀ ਕਿ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਇਸ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣਗੇ। ਇਸਦਾ ਉਦੇਸ਼ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਪਾਰਟੀਆਂ ਨਾਲ ਹੋਰ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਰਾਹੀਂ ਕਿਸੇ ਸਿੱਟੇ 'ਤੇ ਪਹੁੰਚਣਾ ਹੈ। ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਸੰਵਿਧਾਨ ਵਿੱਚ ਸੋਧ ਕਰਨਾ ਅਤੇ ਕਾਨੂੰਨ ਬਣਾਉਣਾ ਸੰਸਦ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ 240 ਮਿਲੀਅਨ ਲੋਕਾਂ ਨੇ ਸੰਸਦ ਨੂੰ ਕਾਨੂੰਨ ਬਣਾਉਣ ਦਾ ਫਤਵਾ ਦਿੱਤਾ ਹੈ ਅਤੇ ਪ੍ਰਸਤਾਵਿਤ ਸੰਵਿਧਾਨਕ ਸੋਧ ਦਾ ਮੁੱਖ ਟੀਚਾ ਜਨਤਾ ਨੂੰ ਨਿਆਂ ਦੀ ਤੇਜ਼ੀ ਅਤੇ ਪ੍ਰਭਾਵੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਮੀਟਿੰਗ ਵਿੱਚ ਕਾਨੂੰਨ ਤੇ ਨਿਆਂ ਮੰਤਰੀ ਆਜ਼ਮ ਨਜ਼ੀਰ ਤਰਾਰ, ਆਰਥਿਕ ਮਾਮਲਿਆਂ ਬਾਰੇ ਮੰਤਰੀ ਅਹਦ ਖ਼ਾਨ ਚੀਮਾ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਤਾਉੱਲਾ ਤਰਾਰ ਵੀ ਹਾਜ਼ਰ ਸਨ।

ਏਆਰਵਾਈ ਦਾ ਕਹਿਣਾ ਹੈ ਕਿ ਰਾਜਧਾਨੀ ਇਸਲਾਮਾਬਾਦ ਵਿੱਚ ਮੌਲਾਨਾ ਫਜ਼ਲੁਰ ਰਹਿਮਾਨ ਦੀ ਰਿਹਾਇਸ਼ ਸਿਆਸੀ ਗਤੀਵਿਧੀਆਂ ਦਾ ਕੇਂਦਰ ਬਣੀ ਹੋਈ ਹੈ। ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਇਸ ਮੁੱਦੇ 'ਤੇ ਚਰਚਾ ਜਾਰੀ ਰਹੀ। ਬਿਲਾਵਲ ਭੁੱਟੋ ਨੇ ਉਨ੍ਹਾਂ ਨਾਲ ਇਕ ਘੰਟੇ ਤੱਕ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਖੁਰਸ਼ੀਦ ਸ਼ਾਹ ਅਤੇ ਨਵੀਦ ਕਮਰ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੋ ਸੰਵਿਧਾਨਕ ਸੋਧਾਂ ਵਿਵਾਦਪੂਰਨ ਨਹੀਂ ਹਨ, ਉਨ੍ਹਾਂ ਬਾਰੇ ਮੌਲਾਨਾ ਨਾਲ ਚਰਚਾ ਕੀਤੀ ਗਈ ਸੀ। ਪੀਪੀਪੀ ਆਗੂ ਖੁਰਸ਼ੀਦ ਸ਼ਾਹ ਨੇ ਕਿਹਾ ਕਿ ਮੌਲਾਨਾ ਫਜ਼ਲੁਰ ਰਹਿਮਾਨ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ। ਉਨ੍ਹਾਂ ਨੂੰ ਭਰੋਸੇ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਬਿੱਲ ਵਿੱਚੋਂ ਸਾਰੀਆਂ ਵਿਵਾਦਤ ਧਾਰਾਵਾਂ ਹਟਾ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਮੌਲਾਨਾ ਫਜ਼ਲੁਰ ਰਹਿਮਾਨ ਨੂੰ ਉਨ੍ਹਾਂ ਨਾਲ ਜੁੜਨ ਲਈ ਰਾਜ਼ੀ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੈਨੇਟ ਅਤੇ ਨੈਸ਼ਨਲ ਅਸੈਂਬਲੀ ਦੇ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਹਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande