ਸਰਕਾਰ ਨੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਘਟਾ ਕੇ ਜ਼ੀਰੋ ਕੀਤਾ, ਨਵੀਆਂ ਦਰਾਂ ਲਾਗੂ
ਨਵੀਂ ਦਿੱਲੀ, 18 ਸਤੰਬਰ (ਹਿੰ.ਸ.)। ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਵਿਚਕਾਰ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਹਵਾਬਾਜ਼ੀ ਬਾਲਣ (ਏ.ਟੀ.ਐੱ
ਵਿੰਡਫਾਲ ਟੈਕਸ ਲੋਗੋ ਦੀ ਫਾਈਲ ਫੋਟੋ


ਨਵੀਂ ਦਿੱਲੀ, 18 ਸਤੰਬਰ (ਹਿੰ.ਸ.)। ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਵਿਚਕਾਰ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਹਵਾਬਾਜ਼ੀ ਬਾਲਣ (ਏ.ਟੀ.ਐੱਫ.) ਦੇ ਨਿਰਯਾਤ 'ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ ਨੂੰ ਜ਼ੀਰੋ 'ਤੇ ਬਰਕਰਾਰ ਰੱਖਿਆ ਗਿਆ ਹੈ। ਨਵੀਆਂ ਦਰਾਂ ਬੁੱਧਵਾਰ ਤੋਂ ਲਾਗੂ ਹੋ ਗਈਆਂ ਹਨ।

ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਘਰੇਲੂ ਕੱਚੇ ਤੇਲ 'ਤੇ ਵਿੰਡਫਾਲ ਟੈਕਸ 1,850 ਰੁਪਏ ਪ੍ਰਤੀ ਟਨ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੈਟਰੋਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ਏ.ਟੀ.ਐੱਫ.) ਦੇ ਨਿਰਯਾਤ 'ਤੇ ਲੱਗਣ ਵਾਲੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ ਨੂੰ ਜ਼ੀਰੋ 'ਤੇ ਬਰਕਰਾਰ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ 31 ਅਗਸਤ ਨੂੰ ਘਰੇਲੂ ਪੱਧਰ 'ਤੇ ਪੈਦਾ ਹੋਏ ਕੱਚੇ ਤੇਲ 'ਤੇ ਵਿੰਡਫਾਲ ਟੈਕਸ 2,100 ਰੁਪਏ ਪ੍ਰਤੀ ਟਨ ਤੋਂ ਘਟਾ ਕੇ 1,850 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਦੋ ਹਫ਼ਤਿਆਂ ਵਿੱਚ ਔਸਤ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਹਰ ਪੰਦਰਵਾੜੇ ਵਿੰਡਫਾਲ ਟੈਕਸ ਨੂੰ ਸੂਚਿਤ ਕੀਤਾ ਜਾਂਦਾ ਹੈ। ਦੇਸ਼ ਵਿੱਚ ਪਹਿਲੀ ਵਾਰ 1 ਜੁਲਾਈ 2022 ਨੂੰ ਵਿੰਡਫਾਲ ਟੈਕਸ ਲਗਾਇਆ ਗਿਆ ਸੀ। ਇਸ ਨਾਲ ਭਾਰਤ ਉਨ੍ਹਾਂ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਜੋ ਊਰਜਾ ਕੰਪਨੀਆਂ ਦੇ ਮੁਨਾਫ਼ੇ 'ਤੇ ਟੈਕਸ ਲਗਾਉਂਦੇ ਹਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande