ਸਵੱਛ ਭਾਰਤ ਮਿਸ਼ਨ ਤਹਿਤ ਅਰਬਨ ਅਸਟੇਟ 'ਚ ਸਫ਼ਾਈ ਮੁਹਿੰਮ
ਪਟਿਆਲਾ, 18 ਸਤੰਬਰ (ਹਿੰ. ਸ.)। ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਅਰਬਨ ਅਸਟੇਟ ਵਿਖੇ ਪੀ.ਡੀ.ਏ. ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਦੀ ਅਗਵਾਈ ਹੇਠ ਸਫ਼ਾਈ ਕੀਤੀ ਗਈ। ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ. ਨੇ ਅਰਬਨ ਅਸਟੇਟ ਦੇ ਵੱਖ-ਵੱਖ ਇਲਾ
ਪਟਿਆਲਾ


ਪਟਿਆਲਾ, 18 ਸਤੰਬਰ (ਹਿੰ. ਸ.)। ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਅਰਬਨ ਅਸਟੇਟ ਵਿਖੇ ਪੀ.ਡੀ.ਏ. ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਦੀ ਅਗਵਾਈ ਹੇਠ ਸਫ਼ਾਈ ਕੀਤੀ ਗਈ। ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ. ਨੇ ਅਰਬਨ ਅਸਟੇਟ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਤੇ ਆਲੇ ਦੁਆਲੇ ਦੀ ਸਫ਼ਾਈ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ-ਨਾਲ ਪਾਰਕਾਂ ਦੀ ਵੀ ਸਫ਼ਾਈ ਕੀਤੀ ਜਾ ਰਹੀ ਹੈ, ਇਲਾਕੇ ਵਿੱਚੋਂ ਘਾਹ ਕੱਟਣ ਦੇ ਨਾਲ-ਨਾਲ ਹੋਰ ਵੀ ਕੂੜਾ ਕਰਕਟ ਚੁੱਕਿਆ ਜਾ ਰਿਹਾ ਹੈ।

ਏ.ਸੀ.ਏ. ਪੀ.ਡੀ.ਏ. ਨੇ ਦੱਸਿਆ ਕਿ ਸਾਧੂ ਬੇਲਾ ਸੜਕ ਜੋ ਕਿ ਫੇਜ਼-2 ਤੇ ਪੰਜਾਬੀ ਯੂਨੀਵਰਸਿਟੀ ਦੇ ਨਾਲ ਲੱਗਦੀ ਹੈ, ਦੀ ਸਫ਼ਾਈ ਕਰਵਾਈ ਗਈ। ਇਸੇ ਤਰ੍ਹਾਂ ਫੇਜ਼ 2 'ਚ ਮਾਰਕੀਟ, ਫੇਜ਼ 1 ਦੀ ਕਮਰਸ਼ੀਅਲ ਪਾਕੇਟ ਵਿੱਚ ਸਫ਼ਾਈ ਦਾ ਕੰਮ ਕੀਤਾ ਗਿਆ ਹੈ।

ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ ਵੱਲੋਂ ਆਪਣੇ ਨਾਗਰਿਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਵੱਛ ਭਾਰਤ ਮਿਸ਼ਨ ਤਹਿਤ ਆਪਣੇ ਇਲਾਕੇ ਵਿੱਚ ਸਫ਼ਾਈ ਵੀ ਲਗਾਤਾਰ ਕਰਵਾਈ ਜਾਵੇਗੀ। ਉਨ੍ਹਾਂ ਨੇ ਸਥਾਨਕ ਵਸਨੀਕਾਂ ਨੂੰ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਪ੍ਰੀਤਮ ਸਿੰਘ ਮਿੱਠਾ


 rajesh pande