ਕਾਂਗਰਸ ਦੇ ਪ੍ਰਦਰਸ਼ਨ 'ਤੇ ਰਵਨੀਤ ਬਿੱਟੂ ਦਾ ਜਵਾਬ, ਪੁੱਛਿਆ- ਕੀ ਇਹ ਹੈ ਮੁਹੱਬਤ ਦੀ ਦੁਕਾਨ
ਨਵੀਂ ਦਿੱਲੀ, 18 ਸਤੰਬਰ (ਹਿੰ.ਸ.)। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਵੱਲੋਂ ਭਾਜਪਾ ਆਗੂਆਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਪਾਰਟੀ ਆਪਣੀ ਪੁਰਾਣੀ ਚਾਲ ’ਤੇ ਪਰਤ ਆਈ ਹੈ। ਬਿੱਟੂ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ ਕਿ ਗਾਂਧੀ ਪਰਿਵਾਰ ਦਾ ਪਰਦਾਫਾਸ਼ ਕ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ


ਨਵੀਂ ਦਿੱਲੀ, 18 ਸਤੰਬਰ (ਹਿੰ.ਸ.)। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਵੱਲੋਂ ਭਾਜਪਾ ਆਗੂਆਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਪਾਰਟੀ ਆਪਣੀ ਪੁਰਾਣੀ ਚਾਲ ’ਤੇ ਪਰਤ ਆਈ ਹੈ। ਬਿੱਟੂ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ ਕਿ ਗਾਂਧੀ ਪਰਿਵਾਰ ਦਾ ਪਰਦਾਫਾਸ਼ ਕਰਨ ਵਾਲੇ ਨੂੰ ਅੱਗਜ਼ਨੀ ਅਤੇ ਹਿੰਸਾ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ, ਜੋ 1984 ਦੇ ਸਿੱਖ ਦੰਗਿਆਂ ਦੀ ਯਾਦ ਦਿਵਾਉਂਦਾ ਹੈ। ਬਿੱਟੂ ਨੇ ਸਵਾਲ ਕੀਤਾ ਹੈ ਕਿ ਕੀ ਇਸਨੂੰ ਰਾਹੁਲ ਗਾਂਧੀ ਆਪਣੀ 'ਮੁਹੱਬਤ ਦੀ ਦੁਕਾਨ' ਕਹਿੰਦੇ ਹਨ?

ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਦੇ ਅਮਰੀਕਾ 'ਚ ਦਿੱਤੇ ਬਿਆਨਾਂ 'ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਨੂੰ ਅੱਤਵਾਦੀ ਕਹਿ ਦਿੱਤਾ ਸੀ। ਇਸ ਤੋਂ ਬਾਅਦ ਇੱਕ ਹੋਰ ਭਾਜਪਾ ਆਗੂ ਨੇ ਰਵਨੀਤ ਬਿੱਟੂ ਦੇ ਬਿਆਨ ਦਾ ਸਮਰਥਨ ਕੀਤਾ ਸੀ। ਇਸ ਬਿਆਨ ਨੂੰ ਲੈ ਕੇ ਕਾਂਗਰਸੀ ਵਰਕਰ ਗੁੱਸੇ 'ਚ ਹਨ ਅਤੇ ਅੱਜ ਦਿੱਲੀ ਤੋਂ ਲੈ ਕੇ ਹੈਦਰਾਬਾਦ ਤੱਕ ਇਸਦਾ ਵਿਰੋਧ ਕਰ ਰਹੇ ਹਨ। ਕਾਂਗਰਸੀ ਵਰਕਰਾਂ ਨੇ ਕਈ ਥਾਵਾਂ 'ਤੇ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਅਤੇ ਦਿੱਲੀ ਭਾਜਪਾ ਦਫ਼ਤਰ ਅੱਗੇ ਪ੍ਰਦਰਸ਼ਨ ਵੀ ਕੀਤਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande