ਕਛਾਰ (ਆਸਾਮ), 29 ਸਤੰਬਰ (ਹਿੰ.ਸ.)। ਕਛਾਰ ਜ਼ਿਲ੍ਹੇ ਦੇ ਕਾਟੀਗੋਰਾ ਇਲਾਕੇ 'ਚ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।
ਕਛਾਰ ਜ਼ਿਲ੍ਹਾ ਪੁਲਿਸ ਸੁਪਰਡੈਂਟ ਨੇ ਐਤਵਾਰ ਨੂੰ ਦੱਸਿਆ ਕਿ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਸਬੰਧੀ ਮਿਲੀ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਬੀਤੀ ਰਾਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਮੁਹੰਮਦ ਸਾਹੀਮ ਉੱਦੀਨ ਖਾਨ ਅਤੇ ਮੁਹੰਮਦ ਦੀਦਾਰੁਲ ਇਸਲਾਮ ਵਜੋਂ ਹੋਈ ਹੈ।
ਪੁਲਿਸ ਸੂਤਰਾਂ ਨੇ ਦੱਸਿਆ ਹੈ ਕਿ ਕਾਟੀਗੋਰਾ ਥਾਣਾ ਖੇਤਰ ਦੇ ਨੈਸ਼ਨਲ ਹਾਈਵੇ-06 'ਤੇ ਨੂਨਨਗਰ ਵਿਖੇ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਪੁਲਿਸ ਟੀਮ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਸ਼ੱਕੀ ਯਾਬਾ ਟੈਬਲੇਟਸ ਦੇ 49 ਪੈਕੇਟ, ਜਿਨ੍ਹਾਂ ’ਚ 9 ਹਜ਼ਾਰ 800 ਗੋਲੀਆਂ ਦੇ ਬਰਾਮਦ ਕੀਤੇ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕਾਲੇ ਬਾਜ਼ਾਰ 'ਚ ਕੀਮਤ 3 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।
ਨਸ਼ਾ ਤਸਕਰੀ ਲਈ ਵਰਤਿਆ ਆਟੋ ਰਿਕਸ਼ਾ ਵੀ ਜ਼ਬਤ ਕੀਤਾ ਗਿਆ ਹੈ। ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਵਿੱਚ ਜੁਟੀ ਹੋਈ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ