ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ, ਕੱਚਾ ਤੇਲ 73 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ
ਨਵੀਂ ਦਿੱਲੀ, 06 ਸਤੰਬਰ (ਹਿੰ.ਸ.)। ਦੇਸ਼ 'ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 8
ਕੱਚਾ ਤੇਲ


ਨਵੀਂ ਦਿੱਲੀ, 06 ਸਤੰਬਰ (ਹਿੰ.ਸ.)। ਦੇਸ਼ 'ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ 'ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ 'ਚ ਪੈਟਰੋਲ 100.86 ਰੁਪਏ ਅਤੇ ਡੀਜ਼ਲ 92.44 ਪ੍ਰਤੀ ਲੀਟਰ ਦੀ ਦਰ 'ਤੇ ਉਪਲਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.04 ਡਾਲਰ ਜਾਂ 0.05 ਫੀਸਦੀ ਦੀ ਗਿਰਾਵਟ ਨਾਲ 72.65 ਡਾਲਰ ਪ੍ਰਤੀ ਬੈਰਲ 'ਤੇ ਟ੍ਰੈਂਡ ਕਰ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.05 ਡਾਲਰ ਜਾਂ 0.07 ਫੀਸਦੀ ਫਿਸਲ ਕੇ 69.10 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande