ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਫਰੰਟੀਅਰ ਕੋਰ ਦੇ ਹੈੱਡਕੁਆਰਟਰ 'ਤੇ ਹਮਲਾ ਅਸਫਲ, ਚਾਰ ਅੱਤਵਾਦੀ ਮਾਰੇ ਗਏ
ਰਾਵਲਪਿੰਡੀ, 07 ਸਤੰਬਰ (ਹਿੰ.ਸ.)। ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਪ੍ਰਾਂਤ ਦੇ ਮੋਹਮੰਦ ਜ਼ਿਲ੍ਹੇ 'ਚ ਫਰੰਟੀਅਰ ਕੋਰ ਦੇ ਹੈੱਡਕੁਆਰਟਰ 'ਤੇ ਘਾਤਕ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਬਲਾਂ ਨੇ ਚਾਰ ਆਤਮਘਾਤੀ ਹਮਲਾਵਰਾਂ ਨੂੰ ਮਾਰ ਮੁਕਾਇਆ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰ
ਪਾਕਿਸਤਾਨੀ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਵੱਲੋਂ ਮੀਡੀਆ ਨੂੰ ਜਾਰੀ ਕੋਲਾਜ


ਰਾਵਲਪਿੰਡੀ, 07 ਸਤੰਬਰ (ਹਿੰ.ਸ.)। ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਪ੍ਰਾਂਤ ਦੇ ਮੋਹਮੰਦ ਜ਼ਿਲ੍ਹੇ 'ਚ ਫਰੰਟੀਅਰ ਕੋਰ ਦੇ ਹੈੱਡਕੁਆਰਟਰ 'ਤੇ ਘਾਤਕ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਬਲਾਂ ਨੇ ਚਾਰ ਆਤਮਘਾਤੀ ਹਮਲਾਵਰਾਂ ਨੂੰ ਮਾਰ ਮੁਕਾਇਆ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ (ਆਈਐਸਪੀਆਰ) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਜੀਓ ਨਿਊਜ਼ ਦੀ ਰਿਪੋਰਟ ਨੇ ਆਈਐਸਪੀਆਰ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਸ਼ੁੱਕਰਵਾਰ ਤੜਕੇ ਫਰੰਟੀਅਰ ਕੋਰ ਹੈੱਡਕੁਆਰਟਰ 'ਤੇ ਹਮਲਾ ਕਰਨ ਆਏ ਹਥਿਆਰਬੰਦ ਅੱਤਵਾਦੀਆਂ ਨੂੰ ਖਤਮ ਕਰ ਦਿੱਤਾ ਗਿਆ। ਆਈਐਸਪੀਆਰ ਨੇ ਕਿਹਾ ਕਿ ਸੁਰੱਖਿਆ ਬਲ ਦੇ ਜਵਾਨਾਂ ਨੇ ਹੈੱਡਕੁਆਰਟਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ। ਫੌਜ ਦੇ ਮੀਡੀਆ ਵਿੰਗ ਨੇ ਕਿਹਾ, ''ਪਾਕਿਸਤਾਨ ਦੇ ਸੁਰੱਖਿਆ ਬਲ ਦੇਸ਼ 'ਚੋਂ ਅੱਤਵਾਦ ਨੂੰ ਖਤਮ ਕਰਨ ਲਈ ਦ੍ਰਿੜਤਾ ਅਤੇ ਬਹਾਦਰੀ ਨਾਲ ਖੜ੍ਹੇ ਹਨ।’

ਇਸ ਤੋਂ ਇਲਾਵਾ ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀਟੀਡੀ) ਦੇ ਬੁਲਾਰੇ ਨੇ ਕਿਹਾ ਹੈ ਕਿ ਪਿਸ਼ਿਨ ਜ਼ਿਲ੍ਹੇ ਦੇ ਸੁਰਖਾਬ ਸ਼ਰਨਾਰਥੀ ਕੈਂਪ ਵਿੱਚ ਸੁਰੱਖਿਆ ਬਲਾਂ ਨਾਲ ਗੋਲੀਬਾਰੀ ਵਿੱਚ ਪੰਜ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਸੁਰੰਗ ਤੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande