ਈ-ਰਿਕਸ਼ਾ ਚਾਲਕ ਦੀ ਚਾਕੂ ਮਾਰ ਕੇ ਹੱਤਿਆ
ਲਖਨਊ, 07 ਸਤੰਬਰ (ਹਿੰ.ਸ.)। ਮੜਿਆਵ ਥਾਣਾ ਖੇਤਰ 'ਚ ਸ਼ੁੱਕਰਵਾਰ ਦੇਰ ਰਾਤ ਈ-ਰਿਕਸ਼ਾ ਚਾਲਕ ਓਮਵੀਰ ਕਸ਼ਯਪ ਦੀ ਚਾਕੂ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਜਾਣਕਾਰੀ ਦਿੰਦੇ ਹੋਏ ਉੱਤ
ਪ੍ਰਤੀਕ ਫੋਟੋ


ਲਖਨਊ, 07 ਸਤੰਬਰ (ਹਿੰ.ਸ.)। ਮੜਿਆਵ ਥਾਣਾ ਖੇਤਰ 'ਚ ਸ਼ੁੱਕਰਵਾਰ ਦੇਰ ਰਾਤ ਈ-ਰਿਕਸ਼ਾ ਚਾਲਕ ਓਮਵੀਰ ਕਸ਼ਯਪ ਦੀ ਚਾਕੂ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਨੀਵਾਰ ਨੂੰ ਜਾਣਕਾਰੀ ਦਿੰਦੇ ਹੋਏ ਉੱਤਰੀ ਪੁਲਿਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀਤੀਨਗਰ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਈ-ਰਿਕਸ਼ਾ ਚਾਲਕ ਓਮਵੀਰ ਕਸ਼ਯਪ (20) ਨੂੰ ਸੂਫੀਆਨ ਨਾਮਕ ਵਿਅਕਤੀ ਨੇ ਚਾਕੂ ਮਾਰ ਦਿੱਤਾ ਸੀ। ਸੂਚਨਾ ਮਿਲਣ ’ਤੇ ਜ਼ਖ਼ਮੀ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਓਮਵੀਰ ਦੇ ਪਿਤਾ ਰਾਜਕੁਮਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕੁਝ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਹੈ। ਉੱਥੇ ਹੀ ਪਿਤਾ ਨੇ ਪੁਲਿਸ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਟਰਾਮਾ ਸੈਂਟਰ ਤੋਂ ਲੈ ਕੇ ਆ ਗਈ ਅਤੇ ਸ਼ਨੀਵਾਰ ਸਵੇਰੇ 6 ਵਜੇ ਤੱਕ ਉਨ੍ਹਾਂ ਨੂੰ ਜ਼ਬਰਦਸਤੀ ਥਾਣੇ 'ਚ ਬਿਠਾਈ ਰੱਖਿਆ। ਪੁਲਿਸ ਨੇ ਖ਼ੁਦ ਸ਼ਿਕਾਇਤ ਲਿਖ ਕੇ ਦਸਤਖ਼ਤ ਕਰਵਾ ਲਏ ਹਨ। ਜਦੋਂਕਿ ਇੰਸਪੈਕਟਰ ਸ਼ਿਵਾਨੰਦ ਮਿਸ਼ਰਾ ਨੇ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਮ੍ਰਿਤਕ ਦੇ ਪਿਤਾ ਨੇ ਸੂਫੀਆਨ ਨਾਮਕ ਨੌਜਵਾਨ ਵੱਲੋਂ ਕਤਲ ਦਾ ਖਦਸ਼ਾ ਪ੍ਰਗਟਾਉਂਦਿਆਂ ਸ਼ਿਕਾਇਤ ਦਿੱਤੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande