ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ 9-10 ਸਤੰਬਰ ਨੂੰ ਭਾਰਤ ਦਾ ਦੌਰਾ ਕਰਨਗੇ
ਨਵੀਂ ਦਿੱਲੀ, 07 ਸਤੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ, ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ 9-10 ਸਤੰਬਰ ਨੂੰ ਭਾਰਤ ਦਾ ਅਧਿਕਾਰਤ ਦੌਰਾ ਕਰਨਗੇ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਵਜੋਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇਗੀ। ਉ
ਵਿਦੇਸ਼ ਮੰਤਰਾਲੇ ਦੀ ਇਮਾਰਤ (ਫਾਈਲ)


ਨਵੀਂ ਦਿੱਲੀ, 07 ਸਤੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ, ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ 9-10 ਸਤੰਬਰ ਨੂੰ ਭਾਰਤ ਦਾ ਅਧਿਕਾਰਤ ਦੌਰਾ ਕਰਨਗੇ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਵਜੋਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇਗੀ। ਉਨ੍ਹਾਂ ਦੇ ਨਾਲ ਯੂਏਈ ਸਰਕਾਰ ਦੇ ਕਈ ਮੰਤਰੀ ਅਤੇ ਇੱਕ ਵਪਾਰਕ ਵਫ਼ਦ ਵੀ ਹੋਵੇਗਾ।

ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ 9 ਸਤੰਬਰ ਨੂੰ ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ 'ਤੇ ਚਰਚਾ ਕਰਨਗੇ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵੀ ਮਿਲਣਗੇ। ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਵੀ ਜਾਣਗੇ। 10 ਸਤੰਬਰ ਨੂੰ, ਕ੍ਰਾਊਨ ਪ੍ਰਿੰਸ ਇੱਕ ਵਪਾਰਕ ਫੋਰਮ ਵਿੱਚ ਹਿੱਸਾ ਲੈਣ ਲਈ ਮੁੰਬਈ ਦਾ ਦੌਰਾ ਕਰਨਗੇ, ਜਿਸ ਵਿੱਚ ਦੋਵਾਂ ਦੇਸ਼ਾਂ ਦੇ ਵਪਾਰਕ ਆਗੂ ਹਿੱਸਾ ਲੈਣਗੇ।

ਬਿਆਨ 'ਚ ਕਿਹਾ ਗਿਆ ਹੈ ਕਿ ਭਾਰਤ ਅਤੇ ਯੂਏਈ ਦੇ ਇਤਿਹਾਸਕ ਤੌਰ 'ਤੇ ਨਜ਼ਦੀਕੀ ਅਤੇ ਦੋਸਤਾਨਾ ਸਬੰਧ ਹਨ। ਹਾਲ ਹੀ ਦੇ ਸਾਲਾਂ ਵਿੱਚ, ਭਾਰਤ ਅਤੇ ਯੂਏਈ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਕਈ ਖੇਤਰਾਂ ਵਿੱਚ ਡੂੰਘੀ ਹੋਈ ਹੈ, ਜਿਸ ਵਿੱਚ ਰਾਜਨੀਤੀ, ਵਪਾਰ, ਨਿਵੇਸ਼, ਸੰਪਰਕ, ਊਰਜਾ, ਤਕਨਾਲੋਜੀ, ਸਿੱਖਿਆ ਅਤੇ ਸੱਭਿਆਚਾਰ ਸ਼ਾਮਲ ਹਨ। ਕ੍ਰਾਊਨ ਪ੍ਰਿੰਸ ਦੀ ਯਾਤਰਾ ਭਾਰਤ-ਯੂਏਈ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰੇਗੀ। ਇਹ ਨਵੇਂ ਅਤੇ ਉਭਰ ਰਹੇ ਖੇਤਰਾਂ ਵਿੱਚ ਭਾਈਵਾਲੀ ਲਈ ਵੀ ਰਾਹ ਖੋਲ੍ਹੇਗੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande