'ਆਪ' ਵਿਧਾਇਕ ਗੋਗੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ
ਚੰਡੀਗੜ੍ਹ, 11 ਜਨਵਰੀ (ਹਿੰ.ਸ.)। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਗੋਗੀ ਦੇ ਪੁੱਤਰ ਵਿਸ਼ਵਾਸ ਬਸੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ। ਮੁੱਖ ਮੰਤਰੀ ਭਗਵੰਤ ਮ
ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ


ਚੰਡੀਗੜ੍ਹ, 11 ਜਨਵਰੀ (ਹਿੰ.ਸ.)। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਗੋਗੀ ਦੇ ਪੁੱਤਰ ਵਿਸ਼ਵਾਸ ਬਸੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੂਬੇ ਭਰ ਦੀਆਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਹੇ ਸੀ ਕਿ ਅਚਾਨਕ ਗੋਲੀ ਚੱਲ ਗਈ।

ਗੋਗੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗੋਗੀ ਕਦੇ ਵੀ ਆਪਣਾ ਨਿੱਜੀ ਕੰਮ ਲੈ ਕੇ ਮੇਰੇ ਕੋਲ ਨਹੀਂ ਆਏ। ਉਹ ਹਮੇਸ਼ਾ ਲੋਕਾਂ ਦੇ ਕੰਮ ਲੈ ਕੇ ਮੇਰੇ ਕੋਲ ਆਉਂਦੇ ਸੀ। ਉਨ੍ਹਾਂ ਵਲੋਂ ਕੀਤੇ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨਾਲ ਹਮੇਸ਼ਾ ਫ਼ੋਨ 'ਤੇ ਗੱਲ ਹੁੰਦੀ ਰਹਿੰਦੀ ਸੀ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande