ਨਵੀਂ ਦਿੱਲੀ, 02 ਜਨਵਰੀ (ਹਿੰ.ਸ.)। ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਲਗਾਤਾਰ ਦੂਜੇ ਦਿਨ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦਾ ਕਾਰੋਬਾਰ ਵੀ ਮਜ਼ਬੂਤੀ ਨਾਲ ਸ਼ੁਰੂ ਹੋਇਆ। ਬਾਜ਼ਾਰ ਖੁੱਲ੍ਹਣ ਦੇ ਤੁਰੰਤ ਬਾਅਦ ਹੀ ਵਿਕਰੀ ਦਾ ਦਬਾਅ ਰਿਹਾ, ਪਰ ਕੁਝ ਹੀ ਸਮੇਂ 'ਚ ਖਰੀਦਦਾਰਾਂ ਨੇ ਮੋਰਚਾ ਸੰਭਾਲ ਲਿਆ, ਜਿਸ ਕਾਰਨ ਸੈਂਸੈਕਸ ਅਤੇ ਨਿਫਟੀ ਦੋਵਾਂ ਸੂਚਕਾਂਕ ਦੀ ਹਲਚਲ ਵਿੱਚ ਤੇਜ਼ੀ ਆ ਗਈ। ਕਾਰੋਬਾਰ ਦੌਰਾਨ ਫਿਲਹਾਲ ਸੈਂਸੈਕਸ 480.95 ਅੰਕ ਭਾਵ 0.61 ਫੀਸਦੀ ਦੀ ਮਜ਼ਬੂਤੀ ਨਾਲ 78,988.36 ਅੰਕ ਦੇ ਪੱਧਰ ’ਤੇ ਅਤੇ ਨਿਫਟੀ 133.90 ਅੰਕ ਭਾਵ 0.56 ਫੀਸਦੀ ਦੀ ਮਜ਼ਬੂਤੀ ਨਾਲ 23,876.80 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸੀ।
ਪਹਿਲੇ ਘੰਟੇ ਦੇ ਕਾਰੋਬਾਰ ਤੋਂ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ 'ਚੋਂ ਬਜਾਜ ਫਾਈਨਾਂਸ, ਬਜਾਜ ਫਿਨਸਰਵ, ਓਐੱਨਜੀਸੀ, ਇੰਫੋਸਿਸ ਅਤੇ ਕੋਟਕ ਮਹਿੰਦਰਾ ਦੇ ਸ਼ੇਅਰ 3.11 ਫੀਸਦੀ ਤੋਂ 1.62 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਸਨ ਫਾਰਮਾਸਿਊਟਿਕਲਸ, ਬ੍ਰਿਟੇਨਿਆ, ਐੱਨ.ਟੀ.ਪੀ.ਸੀ., ਅਡਾਨੀ ਇੰਟਰਪ੍ਰਾਈਜਿਜ਼ ਅਤੇ ਟਾਟਾ ਕੰਜ਼ਿਊਮਰ ਪ੍ਰੋਡਕਟਸ ਦੇ ਸ਼ੇਅਰ 0.88 ਫੀਸਦੀ ਤੋਂ 0.33 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਇਸੇ ਤਰ੍ਹਾਂ ਸੈਂਸੈਕਸ 'ਚ ਸ਼ਾਮਲ 30 ਸ਼ੇਅਰਾਂ 'ਚੋਂ 24 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ 'ਤੇ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 6 ਸ਼ੇਅਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਨਿਫਟੀ 'ਚ ਸ਼ਾਮਲ 50 ਸ਼ੇਅਰਾਂ 'ਚੋਂ 33 ਸ਼ੇਅਰ ਹਰੇ ਨਿਸ਼ਾਨ 'ਤੇ ਅਤੇ 17 ਸ਼ੇਅਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦੇ ਦੇਖੇ ਗਏ।ਬੀਐਸਈ ਸੈਂਸੈਕਸ ਅੱਜ 150.11 ਅੰਕਾਂ ਦੀ ਛਾਲ ਮਾਰ ਕੇ 78,657.52 ਅੰਕਾਂ 'ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਬਿਕਵਾਲੀ ਦੇ ਦਬਾਅ ਕਾਰਨ ਇਹ ਸੂਚਕਾਂਕ ਡਿੱਗ ਕੇ 78,542.37 ਅੰਕ 'ਤੇ ਆ ਗਿਆ ਪਰ ਕੁਝ ਸਮੇਂ ਬਾਅਦ ਖਰੀਦਦਾਰੀ ਦੇ ਸਮਰਥਨ ਕਾਰਨ ਇਸ ਸੂਚਕਾਂਕ ਨੇ ਤੇਜ਼ੀ ਫੜ ਲਈ। ਲਗਾਤਾਰ ਖਰੀਦਦਾਰੀ ਦੇ ਸਮਰਥਨ ਨਾਲ ਇਹ ਸੂਚਕਾਂਕ 78,936.65 ਅੰਕਾਂ 'ਤੇ ਪਹੁੰਚ ਗਿਆ।
ਸੈਂਸੈਕਸ ਦੀ ਤਰ੍ਹਾਂ ਐਨਐਸਈ ਨਿਫਟੀ ਨੇ ਵੀ ਅੱਜ 40.10 ਅੰਕਾਂ ਦੀ ਮਜ਼ਬੂਤੀ ਨਾਲ 23,783 ਅੰਕਾਂ 'ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਜਿਵੇਂ ਹੀ ਬਾਜ਼ਾਰ ਖੁੱਲ੍ਹਿਆ ਤਾਂ ਬਿਕਵਾਲੀ ਦੇ ਦਬਾਅ ਕਾਰਨ ਇਸ ਸੂਚਕਾਂਕ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਪਰ ਕੁਝ ਸਮੇਂ ਬਾਅਦ ਖਰੀਦਦਾਰੀ ਕਾਰਨ ਇਹ ਸੂਚਕਾਂਕ ਫਿਰ ਤੋਂ ਮਜ਼ਬੂਤ ਹੋ ਲੱਗਾ। ਇਸ ਤੋਂ ਪਹਿਲਾਂ ਆਖਰੀ ਕਾਰੋਬਾਰੀ ਦਿਨ ਬੁੱਧਵਾਰ ਨੂੰ ਸੈਂਸੈਕਸ 368.40 ਅੰਕ ਜਾਂ 0.47 ਫੀਸਦੀ ਮਜ਼ਬੂਤੀ ਨਾਲ 78,507.41 ਅੰਕਾਂ ਦੇ ਪੱਧਰ 'ਤੇ ਅਤੇ ਨਿਫਟੀ 98.10 ਅੰਕ ਜਾਂ 0.41 ਫੀਸਦੀ ਮਜ਼ਬੂਤੀ ਨਾਲ 23,742.90 ਅੰਕਾਂ ਦੇ ਪੱਧਰ 'ਤੇ ਬੰਦ ਹੋਇਆ ਸੀ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ