ਗੁਹਾਟੀ, 04 ਜਨਵਰੀ (ਹਿੰ.ਸ.)। ਅੰਤਰਰਾਸ਼ਟਰੀ ਸਰਹੱਦ 'ਤੇ ਚੌਕਸੀ ਰੱਖਦੇ ਹੋਏ ਸ਼ੁੱਕਰਵਾਰ ਰਾਤ ਨੂੰ ਇੱਕ ਗੈਰ-ਕਾਨੂੰਨੀ ਬੰਗਲਾਦੇਸ਼ੀ ਨਾਗਰਿਕ ਨੂੰ ਹਿਰਾਸਤ 'ਚ ਲਿਆ ਗਿਆ। ਪੁੱਛਗਿੱਛ ਤੋਂ ਬਾਅਦ ਉਸ ਨੂੰ ਸਰਹੱਦ ਪਾਰ ਤੋਂ ਬੰਗਲਾਦੇਸ਼ ਭੇਜ ਦਿੱਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤੁਸ਼ਾਰ ਇਮਰਾਨ ਵਜੋਂ ਹੋਈ।
ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਡਾ. ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਸਰਹੱਦ ਨੂੰ ਸੁਰੱਖਿਅਤ ਰੱਖਣਾ ਸੂਬੇ ਦੀ ਪਹਿਲ ਹੈ। ਉਨ੍ਹਾਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਚੌਕਸੀ ਦੀ ਸ਼ਲਾਘਾ ਕੀਤੀ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ