ਤੇਜ਼ ਰਫਤਾਰ ਕਾਰ ਨੇ ਟ੍ਰੈਫਿਕ ਪੁਲਿਸ ਇੰਸਪੈਕਟਰ ਨੂੰ ਮਾਰੀ ਟੱਕਰ, ਮੌਕੇ 'ਤੇ ਹੀ ਮੌਤ  
ਗਾਜ਼ੀਆਬਾਦ, 04 ਜਨਵਰੀ (ਹਿੰ.ਸ.)। ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਟੈਲਕੋ ਪੁਆਇੰਟ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਟਰੈਫ਼ਿਕ ਪੁਲਿਸ ਇੰਸਪੈਕਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੰਸਪੈਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇੰਸਪੈਕਟ
ਮ੍ਰਿਤਕ ਇੰਸਪੈਕਟਰ ਪ੍ਰਦੀਪ ਕੁਮਾਰ ਦੀ ਫਾਈਲ ਫੋਟੋ


ਗਾਜ਼ੀਆਬਾਦ, 04 ਜਨਵਰੀ (ਹਿੰ.ਸ.)। ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਟੈਲਕੋ ਪੁਆਇੰਟ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਟਰੈਫ਼ਿਕ ਪੁਲਿਸ ਇੰਸਪੈਕਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੰਸਪੈਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇੰਸਪੈਕਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ।ਪੁਲਿਸ ਅਨੁਸਾਰ ਇੰਸਪੈਕਟਰ ਦਾ ਨਾਮ ਪ੍ਰਦੀਪ ਕੁਮਾਰ (47) ਪੁੱਤਰ ਰਾਮ ਲਖਨ ਸੀ। ਉਹ ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਸੀ। ਉਨ੍ਹਾਂ ਦੀ ਡਿਊਟੀ ਗਾਜ਼ੀਆਬਾਦ ਵਿੱਚ ਸੀ। ਪਰਿਵਾਰਕ ਸੂਤਰਾਂ ਅਨੁਸਾਰ ਪ੍ਰਦੀਪ ਕੁਮਾਰ 1998 ਵਿੱਚ ਉੱਤਰ ਪ੍ਰਦੇਸ਼ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸੀ। ਇਸ ਤੋਂ ਬਾਅਦ ਉਹ ਤਰੱਕੀ ਲੈ ਕੇ ਇੰਸਪੈਕਟਰ ਬਣੇ। ਉਨ੍ਹਾਂ ਦੀ ਡਿਊਟੀ ਹਾਪੁੜ ਚੁੰਗੀ ਵਿਖੇ ਸੀ ਪਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਡਿਊਟੀ ਮੁਰਾਦਨਗਰ ਵਿਖੇ ਲਗਾਈ ਗਈ ਸੀ। ਉਹ ਮੁਰਾਦਨਗਰ ਤੋਂ ਆਪਣੇ ਘਰ ਪਰਤ ਰਹੇ ਸੀ, ਜਿਵੇਂ ਹੀ ਉਹ ਦਿੱਲੀ ਬਾਰਡਰ ਤੋਂ ਪਹਿਲਾਂ ਟੈਲਕੋ ਪੁਆਇੰਟ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰ 'ਤੇ ਪੀਲੇ ਰੰਗ ਦੀ ਨੰਬਰ ਪਲੇਟ ਲੱਗੀ ਹੋਈ ਸੀ। ਪੁਲਿਸ ਸੀਸੀਟੀਵੀ ਫੁਟੇਜ ਨੂੰ ਖੰਘਾਲ ਰਹੀ ਹੈ। ਕਾਰ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਇੰਸਪੈਕਟਰ ਪ੍ਰਦੀਪ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande