ਇਸਲਾਮਾਬਾਦ, 05 ਜਨਵਰੀ (ਹਿੰ.ਸ.)। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਐਤਵਾਰ ਨੂੰ ਕਸ਼ਮੀਰ ਅਤੇ ਇਸਦੇ ਲੋਕਾਂ ਲਈ ਪਾਕਿਸਤਾਨ ਦੇ ਅਟੁੱਟ ਸਮਰਥਨ ਨੂੰ ਦੁਹਰਾਇਆ। ਇਸ ਮੌਕੇ ਦੋਵਾਂ ਨੇ 5 ਜਨਵਰੀ 1949 ਨੂੰ ਭਾਰਤ ਅਤੇ ਪਾਕਿਸਤਾਨ ਲਈ ਸੰਯੁਕਤ ਰਾਸ਼ਟਰ ਕਮਿਸ਼ਨ ਵੱਲੋਂ ਦਿੱਤੇ ਇਤਿਹਾਸਕ ਪ੍ਰਸਤਾਵ ਦਾ ਵੀ ਜ਼ਿਕਰ ਕੀਤਾ। ਨਾਲ ਹੀ ਇਸਨੂੰ ਲਾਗੂ ਨਾ ਕਰਨ ਲਈ ਸੰਯੁਕਤ ਰਾਸ਼ਟਰ ਦੀ ਆਲੋਚਨਾ ਕੀਤੀ।
ਜੀਓ ਨਿਊਜ਼ ਚੈਨਲ ਦੀ ਖਬਰ ਮੁਤਾਬਕ ਦੋਹਾਂ ਨੇਤਾਵਾਂ ਨੇ ਵਿਸ਼ਵ ਭਾਈਚਾਰੇ ਨੂੰ ਕਸ਼ਮੀਰੀਆਂ ਦੀਆਂ ਇੱਛਾਵਾਂ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ। ਰਾਸ਼ਟਰਪਤੀ ਜ਼ਰਦਾਰੀ ਨੇ ਆਪਣੇ ਸੰਦੇਸ਼ ਵਿੱਚ ਭਾਰਤ ਦੇ ਦਹਾਕਿਆਂ ਤੋਂ ਇਸ ਅਧਿਕਾਰ ਤੋਂ ਇਨਕਾਰ ਕਰਨ ਦੀ ਨਿੰਦਾ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਪਾਕਿਸਤਾਨ ਸਵੈ-ਨਿਰਣੇ ਦੇ ਅਧਿਕਾਰ ਨੂੰ ਨੈਤਿਕ ਸਮਰਥਨ ਦੇਣਾ ਜਾਰੀ ਰੱਖੇਗਾ।
ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਨਿਰਪੱਖ ਰਾਏਸ਼ੁਮਾਰੀ ਕਰਵਾਉਣੀ ਚਾਹੀਦੀ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਨੂੰ ਮਤੇ ਨੂੰ ਲਾਗੂ ਕਰਨ 'ਚ ਨਾਕਾਮੀ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਭਾਰਤ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿਵਾਦਿਤ ਖੇਤਰ ਦੇ ਢਾਂਚੇ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ਮੂਕ ਦਰਸ਼ਕ ਬਣਿਆ ਹੋਇਆ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ