ਡਿਪਟੀ ਕਮਿਸ਼ਨਰ ਵੱਲੋਂ ਖਿਓ ਵਾਲੀ ਢਾਬ, ਰਾਮਕੋਟ, ਘੁਬਾਇਆ ਆਦਿ ਮੰਡੀਆਂ ਦਾ ਕੀਤਾ ਦੌਰਾ
ਫਾਜ਼ਿਲਕਾ 13 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜਾ ਲੈਣ ਲਈ ਖਿਓ ਵਾਲੀ ਢਾਬ, ਰਾਮਕੋਟ, ਘੁਬਾਇਆ ਆਦਿ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ
.


ਫਾਜ਼ਿਲਕਾ 13 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜਾ ਲੈਣ ਲਈ ਖਿਓ ਵਾਲੀ ਢਾਬ, ਰਾਮਕੋਟ, ਘੁਬਾਇਆ ਆਦਿ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਖੇ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।

ਮੰਡੀਆਂ ਦਾ ਜਾਇਜਾ ਲੈਣ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ਵਿਕ ਰਹੀ ਫਸਲ ਦੀ ਚੈਕਿੰਗ ਕੀਤੀ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਮੀਟਰ ਤੋਂ ਢੇਰੀ ਦੀ ਚੈਕ ਕੀਤੀ ਜਾ ਰਹੀ ਨਮੀ ਦੀ ਮਾਤਰਾ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਮੰਡੀ ਵਿਖੇ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨ ਦੀ ਫਸਲ ਦਾ ਕੋਈ ਨੁਕਸਾਨ ਨਾ ਹੋਵੇ ਅਤੇ ਕੋਈ ਕਾਟ ਆਦਿ ਦੀ ਸ਼ਿਕਾਇਤ ਨਹੀਂ ਆਉਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਜਿਸ ਕਿਸੇ ਕਿਸਾਨ ਵੀਰ ਦੀ ਫਸਲ ਦੀ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਢ ਅਨੁਸਾਰ ਹੈ ਤਾਂ ਫਸਲ ਦੀ ਨਾਲੋ-ਨਾਲ ਖਰੀਦ ਕਰਕੇ ਲਿਫਟਿੰਗ ਕੀਤੀ ਜਾਵੇ ਤੇ ਅਦਾਇਗੀ ਵੀ ਸਮੇਂ ਸਿਰ ਕਿਸਾਨ ਨੂੰ ਕੀਤੀ ਜਾਵੇ।

ਇਸ ਦੌਰਾਨ ਉਨ੍ਹਾਂ ਕਿਸਾਨ ਵੀਰਾਂ ਨਾਲ ਗਲੱਬਾਤ ਵੀ ਕੀਤੀ ਤੇ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਖਜਲ-ਖੁਆਰੀ ਦੇ ਚੁਕਿਆ ਜਾਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਉਹ ਵੀ ਆਪਣੀ ਫਸਲ ਚੰਗੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਖੇ ਇੰਤਜਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੰਡੀ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਕਿਸਾਨ ਮੰਡੀ ਵਿਚ ਆਉਂਦੇ ਹਨ, ਨਾਲੋ-ਨਾਲ ਕਿਸਾਨਾਂ ਦੀ ਫਸਲ ਦੀ ਖਰੀਦ ਕੀਤੀ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande