ਪੰਜਾਬ ’ਚ ਜਲਦ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ
ਚੰਡੀਗੜ੍ਹ, 14 ਅਕਤੂਬਰ (ਹਿੰ. ਸ.)। ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨ
.


ਚੰਡੀਗੜ੍ਹ, 14 ਅਕਤੂਬਰ (ਹਿੰ. ਸ.)। ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇਹਨਾਂ ਕਲੀਨਿਕਾਂ ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦੀ ਹੈ।ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦੇਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਅਤੇ ਕਲੀਨਿਕਾਂ ਦੇ ਸਮੇਂ ਸਿਰ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਾਕਟਰਾਂ ਅਤੇ ਲੋੜੀਂਦੇ ਸਟਾਫ ਦੀ ਭਰਤੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਹੈਲਥ ਕਿੱਟਾਂ ਅਤੇ ਕਮਿਊਨਿਟੀ ਹੈਲਥ ਅਫਸਰਾਂ (ਸੀਐਚਓ) ਨੂੰ ਜ਼ਰੂਰੀ ਉਪਕਰਣਾਂ ਦੀ ਵੰਡ ਰਾਹੀਂ ਪ੍ਰਾਇਮਰੀ ਹੈਲਥਕੇਅਰ ਨੈੱਟਵਰਕ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਜ਼ਮੀਨੀ ਪੱਧਰ 'ਤੇ ਦੇਖਭਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਛਾਤੀ ਦੇ ਕੈਂਸਰ ਅਤੇ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਜਲਦ ਪਤਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਵਿੱਚ ਮੋਹਰੀ ਹੈ। ਬਾਲ ਸਿਹਤ ਸੁਰੱਖਿਆ ਸਬੰਧੀ ਪਹਿਲਕਦਮੀ ਤਹਿਤ ਸਕੂਲੀ ਬੱਚਿਆਂ ਵਿੱਚ ਰਿਫ੍ਰੈਕਟਿਵ ਤਰੁੱਟੀਆਂ ਦੀ ਬਿਹਤਰ ਢੰਗ ਨਾਲ ਪਛਾਣ ਕਰਨ ਲਈ ਸਾਰੀਆਂ 250 ਆਰਬੀਐਸਕੇ ਟੀਮਾਂ ਨੂੰ ਏਆਈ ਆਟੋ ਰਿਫ੍ਰੈਕਟਰ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਇਹ ਪ੍ਰੋਗਰਾਮ ਪ੍ਰਭਾਵਿਤ ਬੱਚਿਆਂ ਨੂੰ ਐਨਕਾਂ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਅਤੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇਗਾ।ਸੂਬਾ ਸਰਕਾਰ ਵੱਲੋਂ ਵੈਕਟਰ-ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਸਰਗਰਮ ਅਤੇ ਵਿਆਪਕ ਰੋਕਥਾਮ ਉਪਾਵਾਂ ਜਿਹਨਾਂ ਸਦਕਾਂ ਇਹਨਾਂ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ, 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕੀਤਾ, ਜਿਸ ਦੇ ਨਤੀਜੇ ਵਜੋਂ ਸਾਲ 2023 ਦੇ ਮੁਕਾਬਲੇ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਦੀ ਵੱਡੀ ਕਮੀ ਆਈ ਹੈ। ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਇਸ ਸਕਾਰਾਤਮਕ ਰੁਝਾਨ ਨੂੰ ਜਾਰੀ ਰੱਖਣ ਲਈ ਸੰਭਾਵੀ ਹੌਟਸਪੌਟ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਆਪਣੀ ਡਿਊਟੀ ਵਿੱਚ ਉੱਤਮਤਾ ਅਤੇ ਸਮਰਪਣ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ, ਸਿਹਤ ਮੰਤਰੀ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੇ ਬਹਾਦਰੀ ਭਰੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮਿਹਨਤੀ ਕਰਮਚਾਰੀਆਂ ਨੂੰ ਸਾਲਾਨਾ ਸਨਮਾਨਿਤ ਕਰਨ ਅਤੇ ਮਾਨਤਾ ਦੇਣ ਲਈ ਇੱਕ ਨਵੀਂ ਨੀਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ। ਮੰਤਰੀ ਨੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਡਾ. ਅਰਸ਼ਦੀਪ ਕੌਰ, ਡਾ. ਮਨਹਰ ਕੌਰ, ਡਾ. ਵਸੁਧਾ, ਡਾ. ਧਰਮਵੀਰ ਅਹੀਰ ਅਤੇ ਭਵਨਦੀਪ ਕੌਰ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਸਿਵਲ ਸਰਜਨਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਮੈਂ ਸਿਹਤ ਸੇਵਾਵਾਂ ਦੀ ਨਿਯਮਤ ਅਤੇ ਸਖ਼ਤ ਨਿਗਰਾਨੀ ਕਰਨ, ਸਾਡੀਆਂ ਸਾਰੀਆਂ ਸਹੂਲਤਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਸਟਾਕ ਉਪਲੱਬਧ ਕਰਵਾਉਣ ਦਾ ਆਦੇਸ਼ ਦਿੰਦਾ ਹਾਂ ਅਤੇ ਸਭ ਤੋਂ ਮਹੱਤਵਪੂਰਨ - ਮੈਂ ਆਪਣੇ ਡਾਕਟਰਾਂ ਨੂੰ ਹਰ ਮਰੀਜ਼ ਨੂੰ ਮੁਸਕਰਾਹਟ, ਹਮਦਰਦੀ ਅਤੇ ਦਇਆ ਭਾਵਨਾ ਨਾਲ ਸੇਵਾਵਾਂ ਪ੍ਰਦਾਨ ਕਰਨ ਦਾ ਆਦੇਸ਼ ਦਿੰਦਾ ਹਾਂ। ਕਲੀਨਿਕਲ ਉੱਤਮਤਾ ਅਤੇ ਮਨੁੱਖਾਂ ਪ੍ਰਤੀ ਹਮਦਰਦੀ ਸਬੰਧੀ ਇਹ ਵਚਨਬੱਧਤਾ ਸਾਡੇ ਮਿਸ਼ਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਕਮ ਐਮਡੀ ਐਨਐਚਐਮ ਘਨਸ਼ਿਆਮ ਥੋਰੀ ਅਤੇ ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈਐਸਆਈ) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ ਅਤੇ ਹੋਰ ਸਿਹਤ ਅਧਿਕਾਰੀ ਮਰੀਜ਼ ਦੀ ਭਲਾਈ ਸਬੰਧ ਸਰਬੋਤਮ ਮਿਆਰਾਂ ਨੂੰ ਬਰਕਰਾਰ ਯਕੀਨੀ ਬਣਾਉਣਗੇ ਅਤੇ ਸੂਬੇ ਭਰ ਵਿੱਚ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਅਮਲੀ ਰੂਪ ਪ੍ਰਦਾਨ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande