ਅੰਮ੍ਰਿਤਸਰ, 14 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗ ਲਈ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਸਟਾਫ ਨੇ ਆਪਣੀ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ ਹੈ। ਟਰੱਸਟ ਦੇ ਸੀਨੀਅਰ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਕੱਤਰ ਹੋਈ 4 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸੌਂਪਿਆ।ਇਸ ਮੌਕੇ ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾਵਾਂ ਚੱਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਜਿਥੇ ਆਪਣੇ ਵੱਲੋਂ ਵੱਡਾ ਹਿੱਸਾ ਪਾ ਰਹੀ ਹੈ ਉਥੇ ਸੰਗਤਾਂ ਵਲੋਂ ਵੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦਾ ਸਟਾਫ ਵੀ ਸ਼੍ਰੋਮਣੀ ਕਮੇਟੀ ਪਰਿਵਾਰ ਦਾ ਹਿੱਸਾ ਹੈ। ਉਨ੍ਹਾਂ ਟਰੱਸਟ ਦੇ ਸਮੁੱਚੇ ਸਟਾਫ ਦਾ ਧੰਨਵਾਦ ਵੀ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ