ਗਤੀਵਿਧੀਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਚੰਡੀਗੜ੍ਹ, 16 ਅਕਤੂਬਰ (ਹਿੰ. ਸ.)। ਡਾਇਰੈਕਟਰ ਐਸ .ਸੀ.ਈ. ਆਰ. ਟੀ. ਦੇ ਸਹਿਯੋਗ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਿੰਸੀਪਲ ਰਜਿੰਦਰ ਕੁਮਾਰ (ਨੈਸ਼ਨਲ ਅਵਾਰਡੀ) ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਤਹਿਸੀਲ ਅਤੇ ਜ਼ਿਲ੍ਹਾ
.


ਚੰਡੀਗੜ੍ਹ, 16 ਅਕਤੂਬਰ (ਹਿੰ. ਸ.)। ਡਾਇਰੈਕਟਰ ਐਸ .ਸੀ.ਈ. ਆਰ. ਟੀ. ਦੇ ਸਹਿਯੋਗ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਿੰਸੀਪਲ ਰਜਿੰਦਰ ਕੁਮਾਰ (ਨੈਸ਼ਨਲ ਅਵਾਰਡੀ) ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਪਹਿਲਾ, ਦੂਜਾ ਅਤੇ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਹਨਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਪ੍ਰਾਪਤ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਵੱਲੋਂ ਉਹਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਸਾਰੇ ਸਟਾਫ ਨੂੰ ਵਧਾਈ ਵੀ ਦਿੱਤੀ ਗਈ ਅਤੇ ਇਹਨਾਂ ਗਤੀਵਿਧੀਆਂ ਦੇ ਨਾਲ ਨਾਲ ਅਕਾਦਮਿਕ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਣ ਅਤੇ ਪ੍ਰੀਖਿਆ ਵਿੱਚ ਮਿਹਨਤ ਕਰਕੇ ਚੰਗੇ ਨੰਬਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande