ਯੁੱਧ ਨਸ਼ਿਆਂ ਵਿਰੁੱਧ ਅਤੇ ਜ਼ਿਲ੍ਹਾ ਪੱਧਰੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਲਿਆ ਭਾਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਜ਼ਿਲ੍ਹਾ ਪੱਧਰੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ 2025 ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮੋਹਾਲੀ ਦੇ ਲਾਰੈਂਸ ਪਬਲਿਕ ਸਕ
,


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਜ਼ਿਲ੍ਹਾ ਪੱਧਰੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ 2025 ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮੋਹਾਲੀ ਦੇ ਲਾਰੈਂਸ ਪਬਲਿਕ ਸਕੂਲ ਸੈਕਟਰ-51 ਵਿਖੇ ਕਰਵਾਏ ਲੇਖ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਗਿੱਧਾ ਮੁਕਾਬਲੇ, ਪੇਟਿੰਗ ਮੁਕਾਬਲੇ, ਸਲੋਗਨ ਲੇਖਨ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ਼ ਹਿੱਸਾ ਲਿਆ।

ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਗਿੰਨੀ ਦੁੱਗਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਗਰੇਜ਼ ਸਿੰਘ ਵੱਲੋਂ ਸਾਂਝੇ ਤੌਰ ਤੇ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਵੱਖ- ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ ਹੈ, ਜਿਸ ਵਿੱਚ ਸਕੂਲ ਆਫ ਐਮੀਨੈਂਸ ਮੁੱਲਾਂਪੁਰ, ਮਾਤਾ ਸਾਹਿਬ ਕੌਰ ਪਬਲਿਕ ਸੂਕਲ ਸਵਾੜਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੜੋਤ, ਸਰਕਾਰੀ ਕੰਨਿਆ ਸਮਾਰਟ ਸਕੂਲ, ਸੋਹਾਣਾ, ਸਕੂਲ ਆਫ ਐਮੀਨੈਂਸ 3ਬੀ-1, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਗੀਗੇਮਾਜਰਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 380 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚ ਨਸ਼ਾ ਮੁਕਤ ਅਭਿਆਨ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਸਬੰਧੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਉਹ ਇਸ ਮੁਹਿੰਮ ਨਾਲ ਜੁੜ ਕੇ ਆਪਣੇ ਆਲੇ ਦੁਆਲੇ ਵਿੱਚ ਨਸ਼ੇ ਖਿਲਾਫ ਲਾਮਬੰਦੀ ਕਰ ਸਕਣ।

ਡਾ. ਗਿੰਨੀ ਦੁੱਗਲ ਵੱਲੋਂ ਦੱਸਿਆ ਗਿਆ ਕਿ ਪਹਿਲਾ ਇਹ ਪ੍ਰੋਗਰਾਮ ਬਲਾਕ ਪੱਧਰ ਤੇ ਕਰਵਾਇਆ ਗਿਆ, ਜਿਹੜੇ ਬੱਚੇ ਪਹਿਲੇ ਤਿੰਨ ਸਥਾਨ ਹਾਸਲ ਕਰਕੇ ਅੱਗੇ ਆਏ, ਉਨ੍ਹਾਂ ਬੱਚਿਆਂ ਨੂੰ ਜ਼ਿਲ੍ਹਾ ਪੱਧਰ ਦੇ ਮੁਕਾਬਲਿਆ ਲਈ ਚੁਣਿਆ ਗਿਆ। ਇਸੇ ਲੜੀ ਤਹਿਤ ਲੇਖ ਮੁਕਾਬਲੇ ਵਿੱਚ ਮਾਤਾ ਸਾਹਿਬ ਕੌਰ, ਪਬਲਿਕ ਸਕੂਲ ਸਵਾੜਾ ਦੀ ਵਿਦਿਆਰਥਣ ਸੁਕਰਮਨ ਕੌਰ ਵੱਲੋਂ ਪਹਿਲਾ ਸਥਾਨ, ਸ.ਸ.ਸ.ਸ, ਮੁੱਧੋ ਸੰਗਤੀਆਂ ਦਾ ਵਿਦਿਆਰਥੀ ਹਰਕਰਨ ਸਿੰਘ ਵੱਲੋਂ ਦੂਜਾ ਸਥਾਨ, ਸ.ਸ.ਸ.ਸ, ਕੁਰੜੀ, ਦੀ ਵਿਦਿਆਰਥਣ, ਹਰਮਨਜੋਤ ਕੌਰ ਵੱਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। ਪੇਟਿੰਗ ਮੁਕਾਬਲੇ ਵਿੱਚ ਵਿੱਚ ਕੁੱਲ 21 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚੋਂ ਮਾਤਾ ਸਾਹਿਬ ਕੌਰ, ਪਬਲਿਕ ਸਕੂਲ ਸਵਾੜਾ ਦੀ ਵਿਦਿਆਰਥਣ ਜਸਕਿਰਨਦੀਪ ਕੌਰ ਵੱਲੋਂ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ 3ਬੀ-1 ਦੇ ਵਿਦਿਆਰਥੀ ਲਵ ਵੱਲੋਂ ਦੂਜਾ ਸਥਾਨ,ਸ.ਹ.ਸ.ਰਡਿਆਲਾ ਦੇ ਵਿਦਿਆਰਥੀ ਕੁਸ਼ ਵੱਲੋਂ ਤੀਜਾ ਸਥਾਨ ਹਾਸਲ ਕੀਤਾ।

ਸਲੋਗਨ ਲੇਖਨ ਮੁਕਾਬਲੇ ਵਿੱਚ 17 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਸ.ਸ.ਸ.ਸ., ਲੋਹਗੜ ਦੇ ਵਿਦਿਆਰਥੀ ਹਰਮਨ ਨੇ ਪਹਿਲਾਂ ਸਥਾਨ, ਸ.ਹ.ਸ. ਲਾਂਡਰਾ ਦੀ ਵਿਦਿਆਰਥਣ ਮੁਸਕਾਨ ਵੱਲੋਂ ਦੂਜਾ ਸਥਾਨ, ਮਾਤਾ ਸਾਹਿਬ ਕੌਰ, ਪਬਲਿਕ ਸਕੂਲ ਸਵਾੜਾ ਦੀ ਵਿਦਿਆਰਥਣ, ਪਲਵੀ ਰਾਣਾ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ੳਚਾਰਨ ਮੁਕਾਬਲੇ ਵਿੱਚ 21 ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ, ਜਿਸ ਵਿੱਚ ਸਕੂਲ ਆਫ ਐਮੀਨੈਂਸ ਮੁੱਲਾਂਪੁਰ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਵੱਲੋਂ ਪਹਿਲਾ ਸਥਾਨ, ਮਾਤਾ ਸਾਹਿਬ ਕੌਰ, ਪਬਲਿਕ ਸਕੂਲ ਸਵਾੜਾ ਦੀ ਵਿਦਿਆਰਥਣ, ਨਵਨੀਤ ਕੌਰ ਨੇ ਦੂਜਾ ਸਥਾਨ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੜੋਤ ਦੀ ਵਿਦਿਆਰਥਣ ਰੀਤਿਕਾ ਵੱਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ।

ਅੰਤ ਵਿੱਚ ਪੰਜਾਬ ਦੇ ਲੋਕ ਨਾਚ ਗਿੱਧੇ ਨਾਲ ਸਕੂਲੀ ਵਿਦਿਆਰਥਣਾਂ ਵੱਲੋਂ ਨਸ਼ਾ ਮੁਕਤ ਪੰਜਾਬ ਤਹਿਤ ਪੰਜਾਬ ਵਿੱਚ਼ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਤੇ ਜੋਰ ਦਿੰਦਿਆਂ ਜਾਗਰੂਕ ਕਰਨ ਵਾਲੀਆਂ ਬੋਲੀਆ ਨਾਲ ਗਿੱਧਾ ਪਾ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਾ ਤਿਆਗਣ ਦਾ ਸੁਨੇਹਾ ਦਿੱਤਾ। ਗਿੱਧੇ ਵਿੱਚ ਕੁੱਲ 10 ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ ਵਿੱਚ ਸ.ਕੰ.ਸ.ਸ.ਸ. ਸੋਹਾਣਾ ਦੀ ਟੀਮ ਵੱਲੋਂ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ, 3ਬੀ-1 ਦੀ ਟੀਮ ਵੱਲੋਂ ਦੂਜਾ ਸਥਾਨ ਅਤੇ ਸ.ਸ.ਸ., ਗੀਗੇ ਮਾਜਰਾ ਦੀ ਟੀਮ ਵੱਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਡਾ.ਗਿੰਨੀ ਦੁੱਗਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਹੌਸਲਾਂ ਅਫਜਾਈ ਕੀਤੀ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande