ਰਾਸ਼ਟਰੀ ਪੋਸ਼ਣ ਮਹੀਨੇ ਦਾ ਸਮਾਪਤੀ ਸਮਾਰੋਹ ਸ਼ੁੱਕਰਵਾਰ ਨੂੰ ਦੇਹਰਾਦੂਨ ’ਚ
ਨਵੀਂ ਦਿੱਲੀ, 16 ਅਕਤੂਬਰ (ਹਿੰ.ਸ.)। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਸ਼ੁਰੂ ਕੀਤੇ ਗਏ ਰਾਸ਼ਟਰੀ ਪੋਸ਼ਣ ਮਹੀਨੇ ਦਾ ਸਮਾਪਤੀ ਸਮਾਰੋਹ ਸ਼ੁੱਕਰਵਾਰ ਨੂੰ ਦੇਹਰਾਦੂਨ ਵਿੱਚ ਹੋਵੇਗਾ। ਮੰਤਰਾਲੇ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।ਮੰਤਰਾਲੇ ਦੇ ਅਨੁਸਾਰ ਸਮਾਰੋਹ ਵਿੱਚ ਮੁੱਖ
ਰਾਸ਼ਟਰੀ ਪੋਸ਼ਣ ਮਹੀਨੇ ਦਾ ਸਮਾਪਤੀ ਸਮਾਰੋਹ ਸ਼ੁੱਕਰਵਾਰ ਨੂੰ ਦੇਹਰਾਦੂਨ ’ਚ


ਨਵੀਂ ਦਿੱਲੀ, 16 ਅਕਤੂਬਰ (ਹਿੰ.ਸ.)। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਸ਼ੁਰੂ ਕੀਤੇ ਗਏ ਰਾਸ਼ਟਰੀ ਪੋਸ਼ਣ ਮਹੀਨੇ ਦਾ ਸਮਾਪਤੀ ਸਮਾਰੋਹ ਸ਼ੁੱਕਰਵਾਰ ਨੂੰ ਦੇਹਰਾਦੂਨ ਵਿੱਚ ਹੋਵੇਗਾ। ਮੰਤਰਾਲੇ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।ਮੰਤਰਾਲੇ ਦੇ ਅਨੁਸਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸਾਵਿਤਰੀ ਠਾਕੁਰ, ਉੱਤਰਾਖੰਡ ਮਹਿਲਾ ਸਸ਼ਕਤੀਕਰਨ ਅਤੇ ਬਾਲ ਵਿਕਾਸ ਮੰਤਰੀ ਰੇਖਾ ਆਰੀਆ ਅਤੇ ਉੱਤਰਾਖੰਡ ਪੇਂਡੂ ਵਿਕਾਸ ਮੰਤਰੀ ਗਣੇਸ਼ ਜੋਸ਼ੀ ਮੌਜੂਦ ਰਹਿਣਗੇ। ਸਮਾਰੋਹ ਵਿੱਚ ਭਾਈਚਾਰਕ ਯਤਨਾਂ, ਖੇਤਰੀ ਪਹਿਲਕਦਮੀਆਂ ਅਤੇ ਪੋਸ਼ਣ ਨਾਲ ਸਬੰਧਤ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸਦੇ ਨਾਲ ਹੀ ਪੋਸ਼ਣ ਅਤੇ ਮਿਸ਼ਨ ਸ਼ਕਤੀ ਚੈਂਪੀਅਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰੋਗਰਾਮ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਚੰਗੀ ਤਰ੍ਹਾਂ ਪੋਸ਼ਿਤ ਅਤੇ ਵਿਕਸਤ ਭਾਰਤ ਲਈ ਜਨ ਅੰਦੋਲਨ ਨੂੰ ਅੱਗੇ ਵਧਾਉਂਦਾ ਹੈ।

ਇਹ ਪ੍ਰੋਗਰਾਮ 17 ਸਤੰਬਰ ਨੂੰ ਮੱਧ ਪ੍ਰਦੇਸ਼ ਦੇ ਧਾਰ ਵਿੱਚ ਸ਼ੁਰੂ ਕੀਤਾ ਗਿਆ ਸੀ। ਇਹ ਸਮਾਗਮ ਮਿਸ਼ਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਤਹਿਤ ਦੇਸ਼ ਭਰ ਵਿੱਚ ਪੋਸ਼ਣ ਜਾਗਰੂਕਤਾ ਅਤੇ ਭਾਈਚਾਰਕ ਭਾਗੀਦਾਰੀ ਵਧਾਉਣ ਅਤੇ ਵਿਵਹਾਰ ਤਬਦੀਲੀ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਇੱਕ ਮਹੀਨੇ ਲੰਬੇ ਜਨ ਅੰਦੋਲਨ ਦੀ ਸਮਾਪਤੀ ਦਾ ਪ੍ਰਤੀਕ ਹੈ। ਇਸ ਸਮਾਗਮ ਵਿੱਚ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਅਤੇ ਉੱਤਰਾਖੰਡ ਸਰਕਾਰ ਦੇ ਸੀਨੀਅਰ ਅਧਿਕਾਰੀਆੀ ਦੇ ਨਾਲ-ਨਾਲ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਵੀ ਹਿੱਸਾ ਲੈਣਗੀਆਂ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande