ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲ੍ਹੇ ਵਿੱਚ ਟਰੱਕ ਪਲਟਿਆ, ਪਰਿਵਾਰ ਦੇ 15 ਮੈਂਬਰਾਂ ਦੀ ਮੌਤ
ਇਸਲਾਮਾਬਾਦ, 16 ਅਕਤੂਬਰ (ਹਿੰ.ਸ.)। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਸਵੇਰੇ ਸੜਕ ਹਾਦਸੇ ਵਿੱਚ ਪੰਦਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸਵਾਤ ਜ਼ਿਲ੍ਹੇ ਵਿੱਚ ਵਾਪਰਿਆ। ਰੈਸਕਿਊ 1122 ਦੇ ਇੱਕ ਅਧਿਕਾਰੀ ਦੇ ਅਨੁਸਾਰ, ਸਵਾਤ ਜ਼ਿਲ੍ਹੇ ਵਿੱਚ ਪੰਜਾਬ ਵੱਲ ਜਾ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲ੍ਹੇ ਵਿੱਚ ਟਰੱਕ ਪਲਟਿਆ, ਪਰਿਵਾਰ ਦੇ 15 ਮੈਂਬਰਾਂ ਦੀ ਮੌਤ


ਇਸਲਾਮਾਬਾਦ, 16 ਅਕਤੂਬਰ (ਹਿੰ.ਸ.)। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਸਵੇਰੇ ਸੜਕ ਹਾਦਸੇ ਵਿੱਚ ਪੰਦਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸਵਾਤ ਜ਼ਿਲ੍ਹੇ ਵਿੱਚ ਵਾਪਰਿਆ। ਰੈਸਕਿਊ 1122 ਦੇ ਇੱਕ ਅਧਿਕਾਰੀ ਦੇ ਅਨੁਸਾਰ, ਸਵਾਤ ਜ਼ਿਲ੍ਹੇ ਵਿੱਚ ਪੰਜਾਬ ਵੱਲ ਜਾ ਰਹੇ ਇੱਕ ਟਰੱਕ ਦੇ ਪਲਟਣ ਨਾਲ ਘੱਟੋ-ਘੱਟ 15 ਲੋਕਾਂ ਦੀ ਜਾਨ ਚਲੀ ਗਈ। ਸਾਰੇ ਇੱਕੋ ਪਰਿਵਾਰ ਦੇ ਮੈਂਬਰ ਸਨ।

ਡਾਨ ਅਖਬਾਰ ਦੀ ਰਿਪੋਰਟ ਅਨੁਸਾਰ, ਮਲਕੰਦ ਰੈਸਕਿਊ 1122 ਦੀ ਬੁਲਾਰਾ ਸ਼ਫੀਕਾ ਗੁਲ ਨੇ ਇੱਕ ਬਿਆਨ ਵਿੱਚ ਕਿਹਾ, ਵੀਰਵਾਰ ਸਵੇਰੇ ਸਵਾਤ ਮੋਟਰਵੇਅ ਦੇ ਸੁਰੰਗ ਨੰਬਰ 3 ਦੇ ਨੇੜੇ ਇੱਕ ਟਰੱਕ ਪਲਟਣ ਨਾਲ ਇੱਕ ਪਰਿਵਾਰ ਦੇ ਘੱਟੋ-ਘੱਟ 15 ਮੈਂਬਰਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਰਿਵਾਰ ਬਹਿਰੀਨ ਤਹਿਸੀਲ ਦੇ ਗਬਰਾਲ ਖੇਤਰ ਦਾ ਰਹਿਣ ਵਾਲਾ ਸੀ, ਜਦੋਂ ਇਹ ਦੁਖਦਾਈ ਘਟਨਾ ਵਾਪਰੀ ਤਾਂ ਉਦੋਂ ਉਹ ਪੰਜਾਬ ਜਾ ਰਹੇ ਸੀ।ਬੁਲਾਰੇ ਅਨੁਸਾਰ, ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਮੋਟਰਵੇਅ ਪੁਲਿਸ ਦੇ ਸਹਿਯੋਗ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਬਟਖੇਲਾ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਸਵਾਤ ਤਬਦੀਲ ਕਰ ਦਿੱਤਾ ਗਿਆ ਹੈ।

ਪਿਛਲੇ ਮਹੀਨੇ, ਡੇਰਾ ਇਸਮਾਈਲ ਖਾਨ ਵਿੱਚ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਟਰੱਕ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਸਨ। 11 ਸਤੰਬਰ ਨੂੰ, ਮਨਸੇਹਰਾ ਵਿੱਚ ਇੱਕ ਜੀਪ ਦੇ ਖੱਡ ਵਿੱਚ ਡਿੱਗਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ ਸਨ। ਦੋ ਦਿਨ ਪਹਿਲਾਂ, ਹਰੀਪੁਰ ਵਿੱਚ ਹਜ਼ਾਰਾ ਮੋਟਰਵੇਅ 'ਤੇ ਇੱਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਸੀ।

ਰਿਪੋਰਟ ਦੇ ਅਨੁਸਾਰ, ਪਾਕਿਸਤਾਨ ਵਿੱਚ ਹਾਈਵੇਅ ਅਤੇ ਮੋਟਰਵੇਅ 'ਤੇ ਹਾਦਸੇ ਆਮ ਹਨ। ਇਹ ਹਾਦਸੇ ਲਾਪਰਵਾਹੀ ਨਾਲ ਡਰਾਈਵਿੰਗ, ਡਰਾਈਵਰ ਦੀ ਥਕਾਵਟ ਅਤੇ ਵਾਹਨਾਂ ਦੀ ਮਾੜੀ ਦੇਖਭਾਲ ਕਾਰਨ ਹੁੰਦੇ ਹਨ। ਸੜਕ ਦੀ ਮਾੜੀ ਸਥਿਤੀ ਵੀ ਹਾਦਸਿਆਂ ’ਚ ਯੋਗਦਾਨ ਪਾਉਣ ਵਾਲਾ ਕਾਰਕ ਹੈ। ਟ੍ਰੈਫਿਕ ਕਾਨੂੰਨਾਂ ਦੇ ਕਮਜ਼ੋਰ ਲਾਗੂਕਰਨ ਕਾਰਨ ਲੋਕ ਨਿਯਮਾਂ ਦੀ ਉਲੰਘਣਾ ਕਰਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande