ਬਠਿੰਡਾ, 2 ਅਕਤੂਬਰ (ਹਿੰ. ਸ.)। ਸੰਤ ਨਿਰੰਕਾਰੀ ਮੰਡਲ ਜੋਨ ਬਠਿੰਡਾ ਦੇ ਜੋਨਲ ਇੰਚਾਰਜ ਐਸ ਪੀ ਦੁੱਗਲ ਨੇ ਦੱਸਿਆ ਕਿ ਕੌਮੀ ਖੂਨਦਾਨੀ ਦਿਵਸ ਮੌਕੇ ਪੰਜਾਬ ਸਰਕਾਰ ਨੇ ਸੰਤ ਨਿਰੰਕਾਰੀ ਮਿਸ਼ਨ ਨੂੰ ਖੂਨਦਾਨ ਦੇ ਖੇਤਰ ਵਿੱਚ ਉੱਘੀਆਂ ਸੇਵਾਵਾਂ ਬਦਲੇ ਵਿਸ਼ੇਸ਼ ਅਵਾਰਡ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਦੀ ਇੱਕ ਸ਼ਾਖਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਕਈ ਸਾਲਾਂ ਤੋਂ ਦੇਸ਼ ਅਤੇ ਵਿਦੇਸ਼ਾਂ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਲ ਭਰ ਖੂਨਦਾਨ ਕੈਂਪ ਲਗਾ ਰਹੀ ਹੈ ਅਤੇ ਇਹ ਸੇਵਾ ਅੱਗੇ ਵੀ ਜਾਰੀ ਰਹੇਗੀ। ਇਸ ਸਾਲ ਸੰਤ ਨਿਰੰਕਾਰੀ ਮੰਡਲ ਨੇ ਮਾਨਵਤਾ ਅਤੇ ਪਰਉਪਕਾਰ ਦੀ ਭਲਾਈ ਲਈ ਪੰਜਾਬ ਦੇ ਅੰਮ੍ਰਿਤਸਰ, ਪਟਿਆਲਾ ਅਤੇ ਪਠਾਨਕੋਟ ਜ਼ੋਨਾਂ ਵਿੱਚ ਵੀ ਖੂਨਦਾਨ ਕੈਂਪ ਲਗਾਏ। ਇਨ੍ਹਾਂ ਕੈਂਪਾਂ ਵਿੱਚ, ਅੰਮ੍ਰਿਤਸਰ ਜ਼ੋਨ ਵਿੱਚ ਸਿਵਲ ਹਸਪਤਾਲ, ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਹਸਪਤਾਲ, ਅਜਨਾਲਾ ਵੱਲੋਂ 2875 ਯੂਨਿਟ ਇੱਕਠੇ ਕੀਤੇ ਗਏ ਅਤੇ ਸਿਵਲ ਹਸਪਤਾਲ, ਪਠਾਨਕੋਟ ਜ਼ੋਨ ਵੱਲੋਂ 2020 ਯੂਨਿਟ ਇੱਕਠੇ ਕੀਤੇ ਗਏ। ਐਮਰਜੈਂਸੀ ਸਥਿਤੀਆਂ ਵਿੱਚ ਖੂਨਦਾਨ ਕਰਨ ਲਈ ਪਟਿਆਲਾ ਜ਼ੋਨ ਨੂੰ ਆਈਈਸੀ ਪ੍ਰਮੋਸ਼ਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ