ਮੈਡਮ ਖੁਸ਼ਬੂ ਸਵਨਾ ਨੇ ਸ੍ਰੀ ਗੁਰ ਨਾਰਾਇਣ ਸੇਵਾ ਵੈਲਫੇਅਰ ਸੋਸਾਇਟੀ ਜੱਟ ਵਾਲੀ ਵਿਖੇ ਆਯੋਜਿਤ ਸ਼ਾਮ ਸੰਧਿਆ ਵਿਚ ਕੀਤੀ ਸ਼ਮੂਲੀਅਤ
ਫਾਜ਼ਿਲਕਾ 29 ਅਕਤੂਬਰ (ਹਿੰ. ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਵਨਾ ਨੇ ਸ੍ਰੀ ਗੁਰੂ ਨਰਾਇਣ ਸੇਵਾ ਵੈਲਫੇਅਰ ਸੋਸਾਇਟੀ ਜੱਟ ਵਾਲੀ ਗਊਸ਼ਾਲਾ ਵਿਖੇ ਪਹੁੰਚ ਕੇ ਗਊ ਮਾਤਾ ਦੀ ਪੂਜਾ ਕੀਤੀ| ਇਸ ਮੌਕੇ ਸੋਸਾਇਟੀ ਵੱਲੋਂ ਸ਼ਾਮ ਸ
.


ਫਾਜ਼ਿਲਕਾ 29 ਅਕਤੂਬਰ (ਹਿੰ. ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਵਨਾ ਨੇ ਸ੍ਰੀ ਗੁਰੂ ਨਰਾਇਣ ਸੇਵਾ ਵੈਲਫੇਅਰ ਸੋਸਾਇਟੀ ਜੱਟ ਵਾਲੀ ਗਊਸ਼ਾਲਾ ਵਿਖੇ ਪਹੁੰਚ ਕੇ ਗਊ ਮਾਤਾ ਦੀ ਪੂਜਾ ਕੀਤੀ| ਇਸ ਮੌਕੇ ਸੋਸਾਇਟੀ ਵੱਲੋਂ ਸ਼ਾਮ ਸੰਧਿਆ ਦਾ ਆਯੋਜਨ ਕੀਤਾ ਗਿਆ ਤੇ ਲਾਡਲੀ ਸਰਕਾਰ ਨੇ ਸੰਧਿਆ ਦੌਰਾਨ ਹਾਜਰੀ ਲਗਾ ਕੇ ਇਸ ਸ਼ਾਮ ਦੇ ਰੰਗ ਬਣ ਦਿੱਤੇ ਤੇ ਉਨ੍ਹਾਂ ਵੀ ਇਸ ਸ਼ਾਮ ਦਾ ਖੂਬ ਆਨੰਦ ਮਾਣਿਆ।

ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਰਾਇਣ ਸੇਵਾ ਵੈਲਫੇਅਰ ਸੋਸਾਇਟੀ ਗਊਸ਼ਾਲਾ ਵਿਖੇ ਪਰਿਵਾਰ ਸਮੇਤ ਪਹੁੰਚੇ ਸਨ ਤੇ ਗਊ ਮਾਤਾ ਦੀ ਪੂਜਾ ਕਰਕੇ ਉਨਾਂ ਨੇ ਅਸ਼ੀਰਵਾਦ ਲਿਆ ਹੈ। ਉਨ੍ਹਾਂ ਕਿਹਾ ਕੀ ਗਊ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ ਤੇ ਮਾਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਮੰਨਿਆ ਜਾਂਦਾ ਹੈ| ਉਹਨਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਮੰਨੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਫੀਡ ਦੀ ਸੇਵਾ ਨਿਭਾਈ।

ਉਹਨਾਂ ਕਿਹਾ ਕਿ ਹਰ ਕਿਸੇ ਨਾਗਰਿਕ ਨੂੰ ਗਊਸ਼ਾਲਾ ਵਿਖੇ ਪਹੁੰਚ ਕੇ ਗਊ ਮਾਤਾ ਦੀ ਪੂਜਾ ਕਰਨੀ ਚਾਹੀਦੀ ਹੈ ਅਤੇ ਇੱਛਾ ਅਨੁਸਾਰ ਦਾਨ ਪੁੰਨ ਵੀ ਕਰਨਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਗਉ ਮਾਤਾ ਦੀ ਸੇਵਾ ਕਰਕੇ ਜਿਥੇ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ ਉਥੇ ਇਹ ਜਾਪਦਾ ਹੈ ਕਿ ਇਥੇ ਸਮਾਂ ਬਿਤਾ ਕੇ ਲਗਦਾ ਹੈ ਕਿ ਸ਼ਾਮ ਕਿਸੇ ਲੇਖੇ ਲਗ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande