ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਦਾ ਦੌਰਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 30 ਅਕਤੂਬਰ (ਹਿੰ. ਸ.)। ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ। ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ
,


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 30 ਅਕਤੂਬਰ (ਹਿੰ. ਸ.)। ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ।

ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੇ ਨਾਲ ਬਟਾਲਾ ਦੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ।

ਜਦੋਂ ਉਹ ਇਸ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੇ ਖੇਤ ਵਿੱਚ ਲੱਗੀ ਅੱਗ ਨੂੰ ਵੇਖ ਕੇ ਤੁਰੰਤ ਖੇਤਾਂ ਵਿੱਚ ਜਾ ਕੇ ਲੱਗੀ ਅੱਗ ਨੂੰ ਮੌਕੇ 'ਤੇ ਬੁਝਵਾਇਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਗਈ ਹੈ ਅਤੇ ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਤਹਿਤ ਬੇਲਿੰਗ ਕੀਤੀ ਜਾ ਰਹੀ ਹੈ। ਪਰ ਫਿਰ ਵੀ ਕੁਝ ਕੁ ਕਿਸਾਨਾਂ ਵਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਸਖਤ ਕਾਨੂੰਨ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਐੱਸ.ਡੀ,ਐੱਮਜ਼, ਪੁਲਿਸ ਅਧਿਕਾਰੀ, ਪਰਾਲੀ ਪਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨ ਅਤੇ ਗੁੱਜਰ ਭਾਈਚਾਰੇ ਵਲੋਂ ਪਿੰਡਾਂ ਵਿੱਚ ਜਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ ਅਤੇ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਸ਼ੁੱਧ ਰੱਖਣ, ਚੰਗੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ

ਇਸ ਮੌਕੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐੱਸ.ਐੱਸ.ਪੀ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande