
ਬਟਾਲਾ, 30 ਅਕਤੂਬਰ (ਹਿੰ. ਸ.)। ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਅਤੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।
ਦੂਜਾ ਸਥਾਨ ਜੀ ਐਨ ਈ ਕਾਲਜ ਲੁਧਿਆਣਾ ਦੀ ਟੀਮ ਨੇ ਪ੍ਰਾਪਤ ਕੀਤਾ, ਜਦੋਂ ਕਿ ਰਾਮਗੜੀਆ ਪੋਲੀਟੈਕਨਿਕ ਕਾਲਜ ਫਗਵਾੜਾ ਤੀਸਰੇ ਸਥਾਨ ‘ਤੇ ਰਿਹਾ।
ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨ ਦੀ ਰਸਮ ਯੂਕੋ ਬੈਂਕ ਦੇ ਸੀਨੀਅਰ ਮੈਨੇਜਰ ਸਵਪਨਿਲ ਮਿਸ਼ਰਾ ਅਤੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ