ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬਿਦਰ ਕਰਨਾਟਕਾ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, 5 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟ
,


ਅੰਮ੍ਰਿਤਸਰ, 5 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਤਖਤ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ `ਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਇਹ ਨਗਰ ਕੀਰਤਨ ਤਖਤ ਸ੍ਰੀ ਹਜ਼ੂਰ ਸਾਹਿਬ ਪਹੁੰਚੇਗਾ ਜਿਥੇ ਭਲਕੇ 6 ਅਕਤੂਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਇਹ ਨਗਰ ਕੀਰਤਨ 7 ਅਕਤੂਬਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਤੋਂ ਹਜੂ਼ੂਰ ਸਾਹਿਬ ਜਾਂਦੇ ਸਮੇਂ ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਵੱਖ ਵੱਖ ਧਰਮਾਂ ਨਾਲ ਸਬੰਧਤ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ। ਸੰਗਤਾਂ ਵੱਲੋਂ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande