ਬਠਿੰਡਾ : ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਂਟ
ਬਠਿੰਡਾ, 7 ਅਕਤੂਬਰ (ਹਿੰ. ਸ.)। ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਪ੍ਰਧਾਨ ਹਰਪਾਲ ਸਿੰਘ ਖੁਰਮੀ ਅਤੇ ਚੇਅਰਪਰਸਨ ਮੈਡਮ ਸਤਵੰਤ ਕੌਰ ਦੀ ਅਗਵਾਈ ਹੇਠ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਪੀੜਤਾਂ ਦੀ ਸਹਾਇਤਾ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਕੌਂਸਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰੰਗਲਾ ਪੰਜਾਬ
,


ਬਠਿੰਡਾ, 7 ਅਕਤੂਬਰ (ਹਿੰ. ਸ.)। ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਪ੍ਰਧਾਨ ਹਰਪਾਲ ਸਿੰਘ ਖੁਰਮੀ ਅਤੇ ਚੇਅਰਪਰਸਨ ਮੈਡਮ ਸਤਵੰਤ ਕੌਰ ਦੀ ਅਗਵਾਈ ਹੇਠ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਪੀੜਤਾਂ ਦੀ ਸਹਾਇਤਾ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਕੌਂਸਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰੰਗਲਾ ਪੰਜਾਬ ਸੁਸਾਇਟੀ, ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਦੇ ਨਾਮ ਇੱਕ ਲੱਖ ਰੁਪਏ ਦਾ ਚੈੱਕ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੂੰ ਭੇਂਟ ਕੀਤਾ।

ਇਸ ਮੌਕੇ ਹਰਪਾਲ ਸਿੰਘ ਖੁਰਮੀ ਨੇ ਕਿਹਾ ਕਿ ਸੀਨੀਅਰ ਸਿਟੀਜਨ ਕੌਂਸਲ ਹਮੇਸ਼ਾ ਹੀ ਸਮਾਜਕ ਤੇ ਮਨੁੱਖਤਾ ਦੀ ਸੇਵਾ ਲਈ ਅੱਗੇ ਰਹੀ ਹੈ ਅਤੇ ਹੜ੍ਹ ਪੀੜਤ ਭਰਾਵਾਂ ਦੀ ਸਹਾਇਤਾ ਕਰਨਾ ਸਾਡੇ ਸਾਰਿਆਂ ਦਾ ਫ਼ਰਜ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨੇ ਬਹੁਤ ਸਾਰੇ ਪਰਿਵਾਰਾਂ ਦੀ ਜ਼ਿੰਦਗੀ ਉਲਟਾ ਕੇ ਰੱਖ ਦਿੱਤੀ ਹੈ ਅਤੇ ਹਰ ਵਰਗ ਨੂੰ ਉਨ੍ਹਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande