ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ : ਆਰ.ਟੀ.ਓ
ਸੰਗਰੂਰ, 8 ਅਕਤੂਬਰ (ਹਿੰ. ਸ.)। ਵਿਦਿਆਰਥੀਆਂ ਦੇ ਸਕੂਲਾਂ ''ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ''ਸੇਫ਼ ਸਕੂਲ ਵਾਹਨ ਪਾਲਿਸੀ'' ਦੇ ਸਬੰਧ ''ਚ ਸੰਗਰੂਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਆਰ.ਟੀ.ਓ. ਸੰਗਰੂਰ ਨਮਨ ਮਾਰਕੰਨ ਨੇ ਇੱਕ ਮੀਟਿੰਗ ਕਰ
.


ਸੰਗਰੂਰ, 8 ਅਕਤੂਬਰ (ਹਿੰ. ਸ.)। ਵਿਦਿਆਰਥੀਆਂ ਦੇ ਸਕੂਲਾਂ 'ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੇ ਸਬੰਧ 'ਚ ਸੰਗਰੂਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਆਰ.ਟੀ.ਓ. ਸੰਗਰੂਰ ਨਮਨ ਮਾਰਕੰਨ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਮਨ ਮਾਰਕੰਨ ਨੇ ਸਮੂਹ ਸਕੂਲਾਂ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ 'ਚ ਲਾਗੂ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ 'ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਰਾਹੁਲ ਚਾਬਾ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਨਮਨ ਮਾਰਕੰਨ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਨਾਉਣ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਵਿਦਿਆਰਥੀ ਆਪਣੇ ਪ੍ਰਾਈਵੇਟ ਵਾਹਨ ਸਕੂਲ 'ਚ ਨਾ ਲੈਕੇ ਆਵੇ। ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ 'ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਰਟਰਾਂ ਸਮੇਤ ਸਕੂਲ ਆਪਣੇ ਵਾਹਨਾਂ ਵਿੱਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲ ਪੱਧਰ ’ਤੇ ਬਣੀਆਂ ਟਰਾਂਸਪੋਰਟ ਕਮੇਟੀਆਂ ਇਹ ਯਕੀਨੀ ਬਣਾਉਣ ਕੇ ਸਕੂਲ ਵਿੱਚ ਆਉਣ ਵਾਲੇ ਵਿਦਿਆਰਥੀ ਕਿਸ ਸਾਧਨ ਰਾਹੀ ਸਕੂਲ ਆ ਰਹੇ ਹਨ। ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ, ਸੀ.ਸੀ.ਟੀ.ਵੀ ਕੈਮਰਾ ਲਗਵਾਉਣਾ, ਬੱਸਾਂ ਵਿੱਚ ਓਵਰ-ਲੋਡਿੰਗ ਰੋਕਣਾ ਆਦਿ ਲਾਗੂ ਕਰਨ ਲਈ ਕਿਹਾ।ਨਮਨ ਮਾਰਕੰਨ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਵੀ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਹੁਣ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਸੇਵਾ ਕੇਂਦਰ ਰਾਹੀਂ ਵੀ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਲਰਨਰ ਲਾਇਸੰਸ ਲਈ ਅਰਜ਼ੀ, ਲਰਨਰ ਲਾਇਸੰਸ ਵਿੱਚ ਪਤਾ ਬਦਲਣਾ, ਲਰਨਰ ਲਾਇਸੰਸ ਵਿੱਚ ਨਾਂ ਬਦਲਣਾ, ਲਰਨਰ ਲਾਇਸੰਸ ਦੀ ਨਕਲ ਜਾਰੀ, ਡਰਾਈਵਿੰਗ ਲਾਇਸੰਸ ਦੀ ਨਕਲ ਜਾਰੀ, ਡਰਾਈਵਿੰਗ ਲਾਇਸੰਸ ਨਵਿਆਉਣਾ (ਟੈਸਟ ਦੀ ਲੋੜ ਨਹੀਂ), ਡਰਾਈਵਿੰਗ ਲਾਇਸੰਸ ਦੀ ਬਦਲੀ, ਡਰਾਈਵਿੰਗ ਲਾਇਸੰਸ ਵਿੱਚ ਪਤਾ ਬਦਲਣਾ, ਡਰਾਈਵਿੰਗ ਲਾਇਸੰਸ ਵਿੱਚ ਨਾਂ ਬਦਲਣਾ, ਡਰਾਈਵਿੰਗ ਲਾਇਸੰਸ ਵਿੱਚ ਜਨਮ ਮਿਤੀ ਬਦਲਣਾ, ਲਾਇਸੰਸ ਦੀ ਡਿਟੇਲ ਪ੍ਰਾਪਤੀ, ਲਾਇਸੰਸ ਵਿੱਚ ਵਾਹਨ ਸ਼੍ਰੇਣੀ ਛੱਡਣੀ, ਡਰਾਈਵਰ ਲਈ ਪਬਲਿਕ ਸਰਵਿਸ ਵਾਹਨ ਬੈਜ, ਕੰਡਕਟਰ ਲਾਇਸੰਸ ਨਵਿਆਉਣਾ, ਲਰਨਰ ਲਾਇਸੰਸ ਦੀ ਮਿਆਦ ਵਧਾਉਣਾ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਤੋਂ ਲਈਆਂ ਜਾ ਸਕਦੀਆਂ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande